ਉੱਤਰ ਪ੍ਰਦੇਸ਼: ਆਂਧਰਾ ਪ੍ਰਦੇਸ਼ ਪੁਲਿਸ ਦੀ ਇੱਕ ਟੀਮ ਨੇ ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਦੇ ਕਰਾਰੀ ਥਾਣਾ ਖੇਤਰ ਅਧੀਨ ਆਉਂਦੇ ਨਿਆਗੰਜ ਖੇਤਰ ਤੋਂ ਪਾਕਿਸਤਾਨ ਦੀ ਆਈਐਸਆਈ ਏਜੰਸੀ ਦੇ ਇੱਕ ਸ਼ੱਕੀ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਵਿਅਕਤੀ ਦੀ ਪਹਿਚਾਣ ਇੰਤੇਜਾਰ ਮਹਿੰਦੀ ਵਜੋਂ ਕੀਤੀ ਗਈ ਹੈ। ਮਹਿੰਦੀ ਜਿਸਦਾ ਦੋਸ਼ ਹੈ ਕਿ ਉਹ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿੱਚ ਰਹਿੰਦੇ ਹੋਏ ਆਈਐਸਆਈ ਲਈ ਕੰਮ ਕਰ ਰਿਹਾ ਸੀ ਤੇ ਉਨ੍ਹਾਂ ਨਾਲ ਗੁਪਤ ਫ਼ੌਜੀ ਜਾਣਕਾਰੀ ਸਾਂਝੀ ਕਰ ਰਿਹਾ ਸੀ।