ਨਵੀਂ ਦਿੱਲੀ: ਫ਼ੌਜ ਦਿਵਸ ਮੌਕੇ ਦਿੱਲੀ ਕੈਂਟ ਸਥਿਤ ਆਰਮੀ ਪਰੇਡ ਗਰਾਊਂਡ ਵਿੱਚ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਸੈਨਾ ਮੁਖੀ ਮਨੋਜ ਮੁਕੁੰਦ ਨਰਵਣੇ ਨੇ ਕਿਹਾ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣਾ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜੰਮੂ-ਕਸ਼ਮੀਰ ਨੂੰ ਮੁੱਖ ਧਾਰਾ ਨਾਲ ਜੁੜਨ ਵਿੱਚ ਮਦਦ ਮਿਲੇਗੀ।
ਇਸ ਦੇ ਨਾਲ ਹੀ ਸੈਨਾ ਮੁਖੀ ਨੇ ਕਿਹਾ, "ਅੱਤਵਾਦ ਵਿਰੁੱਧ ਲੜਾਈ ਲਈ ਸਾਡੇ ਕੋਲ ਕਈ ਰਸਤੇ ਹਨ, ਵਰਤੋਂ ਕਰਨ ਲੱਗੇ ਸੰਕੋਚ ਨਹੀਂ ਕਰਾਂਗੇ। ਫੌਜੀ ਮੁਸ਼ਕਲ ਇਲਾਕੇ ਵਿੱਚ ਤੈਨਾਤ ਹਨ ਪਰ ਉਹ ਦੇਸ਼ ਦੇ ਲੋਕਾਂ ਦੇ ਦਿਲ ਵਿੱਚ ਰਹਿੰਦੇ ਹਨ। ਬੀਤੇ ਸਾਲ ਗੰਭੀਰ ਚੁਣੌਤੀ ਦਾ ਸਾਹਮਣਾ ਕੀਤਾ ਹੈ। ਕੰਟਰੋਲ ਰੇਖੀ ਉੱਤੇ ਸੁਰੱਖਿਆ ਪੱਕੀ ਹੈ, ਉੱਤਰ ਸੀਮਾਂ ਸ਼ਾਂਤ ਹੈ।"
ਉਨ੍ਹਾਂ ਕਿਹਾ ਕਿ ਧਾਰਾ 370 ਹਟਾਏ ਜਾਂ ਨਾਲ ਪੱਛਮੀ ਗੁਆਂਢੀਆਂ ਵੱਲੋਂ ਛੇੜਿਆ ਗਿਆ ਯੁੱਧ ਰੁਕ ਗਿਆ ਹੈ।
ਦੱਸ ਦਈਏ ਕਿ ਪਿਛਲੇ ਸਾਲ ਅਗਸਤ ਵਿੱਚ ਕੇਂਦਰ ਸਰਕਾਰ ਨੇ ਸੰਵਿਧਾਨ ਦੀ ਧਾਰਾ 370 ਹਟਾ ਦਿੱਤੀ ਸੀ, ਜਿਸ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦਿੱਤਾ ਸੀ ਅਤੇ ਇਸ ਨੂੰ ਦੋ ਕੇਂਦਰੀ ਸ਼ਾਸਤ ਪ੍ਰਦੇਸ਼-ਲੱਦਾਖ ਅਤੇ ਜੰਮੂ-ਕਸ਼ਮੀਰ ਵਿਚ ਵੰਡ ਦਿੱਤਾ ਸੀ।