ETV Bharat / bharat

ਧਾਰਾ 370: ਪਾਕਿ ਨੇ ਬੁਲਾਈ ਐਮਰਜੈਂਸੀ ਮੀਟਿੰਗ, ਇਸ ਮੁੱਦੇ ਨੂੰ ਕੌਮਾਂਤਰੀ ਪੱਧਰ 'ਤੇ ਚੁੱਕਾਂਗੇ

ਕੇਂਦਰੀ ਗ੍ਰਹਿ ਮੰਤਰੀ ਵੱਲੋਂ ਧਾਰਾ 370 ਖ਼ਤਮ ਕੀਤੇ ਜਾਣ ਦੇ ਬਿਆਨ ਤੋਂ ਬਾਅਦ ਦੇਸ਼ ਵਿੱਚ ਕੁਝ ਅੱਡ ਹੀ ਤਰ੍ਹਾਂ ਦਾ ਮਾਹੌਲ ਹੈ। ਧਾਰਾ ਦੇ ਖ਼ਤਮ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਨੇ ਵੀ ਆਪਣੀ ਐਮਰਜੈਂਸੀ ਮੀਟਿੰਗ ਬੁਲਾਈ।

ਇਮਰਾਨ ਖ਼ਾਨ
author img

By

Published : Aug 6, 2019, 6:41 PM IST

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਧਾਰਾ 370 ਖ਼ਤਮ ਕੀਤੇ ਜਾਣ ਦੇ ਪ੍ਰਸਤਾਵ ਤੋਂ ਬਾਅਦ ਦੇਸ਼ ਭਰ ਵਿੱਚ ਇੱਕ ਵਾਰ ਚਰਚਾ ਛਿੜ ਗਈ ਹੈ। ਇੰਨਾ ਹੀ ਦੇਸ਼ ਦੇ ਨਾਲ-ਨਾਲ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਇਸ ਦੀ ਚਰਚਾ ਛਿੜ ਗਈ ਹੈ। ਕੇਂਦਰ ਦੇ ਇਸ ਫ਼ੈਸਲੇ ਤੋਂ ਬਾਅਦ ਪਾਕਿਸਤਾਨ ਵਜ਼ਾਰਤ ਨੇ ਐਮਰਜੈਂਸੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਪਾਕਿਸਤਾਨ ਦੇ ਵਜ਼ੀਰ ਏ ਆਜ਼ਮ ਇਮਰਾਨ ਖ਼ਾਨ ਉਚੇਚੇ ਤੌਰ ਤੇ ਸ਼ਾਮਲ ਹੋਏ ਹਨ।
ਇਸ ਮੀਟਿੰਗ ਇਮਰਾਨ ਖ਼ਾਨ ਨੇ ਕਿਹਾ ਕਿ ਭਾਰਤ ਦੀ ਸਰਕਾਰ ਨੇ ਕਸ਼ਮੀਰ ਦੇ ਲੋਕਾਂ ਨਾਲ ਧੱਕਾ ਹੈ ਉਹ ਇਸ ਮੁੱਦੇ ਨੂੰ ਲੈ ਕੇ ਕੌਮਾਂਤਰੀ ਸੰਗਠਨਾਂ ਕੋਲ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਪੂਰੀ ਦੁਨੀਆਂ ਨੂੰ ਦੱਸਣਗੇ ਕਿ ਕਿਵੇਂ ਭਾਰਤ ਵਿੱਚ ਮੁਸਲਮਾਨਾਂ ਨਾਲ ਜ਼ਬਰ ਕੀਤਾ ਜਾਂਦਾ ਹੈ। ਇਸ ਦੇ ਨਾਲ ਖ਼ਾਨ ਨੇ ਕਿਹਾ ਕਿ ਇਸ ਦੇ ਨਤੀਜੇ ਬਹੁਤ ਮਾੜੇ ਨਿਕਲ ਸਕਦੇ ਹਨ।

ਇੱਥੇ ਜ਼ਿਕਰ ਕਰ ਦਈਏ ਕਿ ਗੁਆਂਢੀ ਮੁਲਕ ਵੱਲੋਂ ਲਗਤਾਰ ਭਾਰਤ ਦੇ ਫ਼ੈਸਲੇ ਦੀ ਨਿਖ਼ੇਦੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀ ਭਾਰਤ ਦੇ ਇਸ ਫ਼ੈਸਲੇ ਦੀ ਆਲੋਚਨਾ ਕੀਤੀ ਸੀ। ਇਹ ਵੀ ਬਿੜਕਾਂ ਹਨ ਕਿ ਪਾਕਿ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਰਾਵਲਪਿੰਡੀ ਵਿੱਚ ਕੋਰ ਕਮਾਂਡਰਾਂ ਨਾਲ ਮੀਟਿੰਗ ਕਰਨਗੇ।

Intro:Body:

trt

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.