ਨਵੀਂ ਦਿੱਲੀ: ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਵਾਇਰਸ ਦੇ ਇਲਾਜ਼ ਵਿੱਚ ਲੱਗੇ ਡਾਕਟਰ, ਨਰਸਾਂ ਤੇ ਬਾਕੀ ਸਟਾਫ਼ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਇਨ੍ਹਾਂ ਵਿੱਚੋਂ ਕਿਸੇ ਦੀ ਵੀ ਕੋਰੋਨਾ ਕਾਰਨ ਮੌਤ ਹੁੰਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਸਨਮਾਨ ਦੇ ਤੌਰ ਉੱਤੇ 1 ਕਰੋੜ ਦਿੱਲੀ ਸਰਕਾਰ ਵੱਲੋਂ ਦਿੱਤੇ ਜਾਣਗੇ।
ਉਨ੍ਹਾਂ ਨੇ ਦੱਸਿਆ ਕਿ ਇਹ ਸਰਕਾਰੀ ਤੇ ਪ੍ਰਾਈਵੇਟ ਸਾਰਿਆਂ ਜਗ੍ਹਾਵਾਂ ਉੱਤੇ ਲਾਗੂ ਹੋਵੇਗਾ। ਸ਼ਨੀਵਾਰ ਨੂੰ ਵੀ ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਦਿੱਲੀ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕਾਰਜਾ ਬਾਰੇ ਦੱਸਿਆ ਸੀ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭਾਵਿਤ ਗਰੀਬ ਲੋਕਾਂ ਲਈ ਦਿੱਲੀ ਦੇ 568 ਸਕੂਲਾਂ ਤੇ 238 ਰਹਿਣ ਬਸੇਰੇ ਦੇ ਨਾਲ ਨਾਲ ਖਾਣ ਪੀਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੁਝ ਦਿੱਕਤਾਂ ਆਈਆਂ ਹੋਣਗੀਆਂ ਪਰ ਆਉਣ ਵਾਲੇ ਸਮੇਂ ਵਿੱਚ ਇਹ ਮੁਸ਼ਕਲਾਂ ਖ਼ਤਮ ਹੋ ਜਾਣਗੀਆਂ।