ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਦੁਖਾਂਤ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 89 ਲੋਕਾਂ ਦੀ ਮੌਤ ਹੋ ਚੁੱਕੀ ਹੈ।
-
Saddened by the loss of lives in Punjab due to illicit liquor. State govt needs to immediately take necessary steps to curb such mafias. The case should be handed over to CBI immediately as none of the illicit liquor cases from the last few months have been solved by local police
— Arvind Kejriwal (@ArvindKejriwal) August 2, 2020 " class="align-text-top noRightClick twitterSection" data="
">Saddened by the loss of lives in Punjab due to illicit liquor. State govt needs to immediately take necessary steps to curb such mafias. The case should be handed over to CBI immediately as none of the illicit liquor cases from the last few months have been solved by local police
— Arvind Kejriwal (@ArvindKejriwal) August 2, 2020Saddened by the loss of lives in Punjab due to illicit liquor. State govt needs to immediately take necessary steps to curb such mafias. The case should be handed over to CBI immediately as none of the illicit liquor cases from the last few months have been solved by local police
— Arvind Kejriwal (@ArvindKejriwal) August 2, 2020
ਕੇਜਰੀਵਾਲ ਨੇ ਦਾਅਵਾ ਕੀਤਾ ਕਿ ਸਥਾਨਕ ਪੁਲਿਸ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਨਜਾਇਜ਼ ਸ਼ਰਾਬ ਨਾਲ ਜੁੜੇ ਕਿਸੇ ਵੀ ਕੇਸ ਦਾ ਹੱਲ ਨਹੀਂ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ, "ਮੈਂ ਪੰਜਾਬ ਵਿੱਚ ਨਜਾਇਜ਼ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਤੋਂ ਦੁਖੀ ਹਾਂ। ਸੂਬਾ ਸਰਕਾਰ ਨੂੰ ਅਜਿਹੇ ਮਾਫੀਆ 'ਤੇ ਲਗਾਮ ਲਗਾਉਣ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ। ਇਹ ਮਾਮਲਾ ਤੁਰੰਤ ਸੀਬੀਆਈ ਨੂੰ ਸੌਂਪਿਆ ਜਾਣਾ ਚਾਹੀਦਾ ਹੈ ਕਿਉਂਕਿ ਸਥਾਨਕ ਪੁਲਿਸ ਨੇ ਕੁੱਝ ਮਹੀਨਿਆਂ ਤੋਂ ਕਿਸੇ ਵੀ ਗੈਰਕਾਨੂੰਨੀ ਸ਼ਰਾਬ ਦੇ ਕੇਸ ਨੂੰ ਹੱਲ ਨਹੀਂ ਕੀਤਾ ਹੈ।"
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 89 ਹੋ ਗਈ ਹੈ। ਜਦਕਿ ਇਸ ਮਾਮਲੇ ਵਿੱਚ ਹੁਣ ਤੱਕ 25 ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਸਪੱਸ਼ਟ ਤੌਰ ‘ਤੇ ਕਈ ਇਲਾਕਿਆਂ ਵਿੱਚ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਦਾ ਨੈਟਵਰਕ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਕਲੀ ਸ਼ਰਾਬ ਕਾਰਨ ਵਾਪਰੀ ਦੁਖਦਾਇਕ ਘਟਨਾ ’ਚ ਸ਼ਨੀਵਾਰ ਨੂੰ 7 ਆਬਕਾਰੀ ਤੇ ਕਰ ਅਧਿਕਾਰੀ ਤੇ ਇੰਸਪੈਕਟਰ ਅਤੇ ਪੰਜਾਬ ਪੁਲਿਸ ਦੇ 2 ਡੀ.ਐਸ.ਪੀ. ਅਤੇ ਚਾਰ ਐਸ.ਐਚ.ਓ. ਨੂੰ ਮੁਅੱਤਲ ਕਰਕੇ ਇਨ੍ਹਾਂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ।