ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਦਿੱਲੀ 'ਚ ਪ੍ਰਦਰਸ਼ਨ ਹਿੰਸਕ ਹੁੰਦਾ ਜਾ ਰਿਹਾ ਹੈ। ਦਿੱਲੀ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਵਾਲ ਨੇ ਚਿੰਤਾ ਪ੍ਰਗਟ ਕੀਤੀ ਹੈ।
ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੈਂ ਦਿੱਲੀ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਤੋਂ ਬਹੁਤ ਚਿੰਤਤ ਹਾਂ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਿੱਚ ਤੁਰੰਤ ਸ਼ਾਂਤੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇੱਕ ਮੀਟਿੰਗ ਲਈ ਸਮਾਂ ਮੰਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਸਵੀਕਾਰ ਨਹੀਂ ਕੀਤੀ ਜਾਵੇਗੀ।
ਦੱਸਦਈਏ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਦਿੱਲੀ ਦੇ ਜਾਮਿਆ, ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਦੀ ਆਪਸ ਵਿੱਚ ਝੜਪ ਵੀ ਹੋ ਗਈ। ਜਿਸ ਕਾਰਨ ਅੱਜ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਵੀ 5 ਜਨਵਰੀ ਤੱਕ ਬੰਦ ਕਰ ਦਿੱਤਾ ਗਿਆ ਹੈ। ਸੋਮਵਾਰ ਨੂੰ ਯੂਨੀਵਰਸਿਟੀ ਦੇ ਗੇਟ ਉੱਤੇ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਉੱਥੇ ਸ਼ਹਿਜ਼ਾਦ ਨਾਂਅ ਦੇ ਇੱਕ ਵਿਦਿਆਰਥੀ ਨੇ ਸਖ਼ਤ ਠੰਢ ਦੇ ਬਾਵਜੂਦ ਕੱਪੜੇ ਲਾਹ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।