ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈਵੀਐਮ ਦੀ ਸੁਰੱਖਿਆ ਨੂੰ ਲੈ ਕੇ ਆਪਣੇ ਘਰ ਵਿੱਚ ਇੱਕ ਬੈਠਕ ਬੁਲਾਈ ਹੈ। ਇਸ ਬੈਠਕ ਵਿੱਚ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਕਈ ਵੱਡੇ ਨੇਤਾ ਸ਼ਾਮਲ ਹੋਏ ਸੀ। ਇਸ ਬੈਠਕ ਵਿੱਚ ਪ੍ਰਸ਼ਾਂਤ ਕਿਸ਼ੋਰ ਵੀ ਮੌਜੂਦ ਸੀ।
ਜ਼ਿਕਰ ਕਰ ਦਈਏ ਕਿ ਦਿੱਲੀ ਵਿੱਚ ਵੋਟਾਂ ਦੀ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਐਗਜ਼ਿਟ ਪੋਲ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਭਵਿੱਖਬਾਣੀਆਂ ਵਿੱਚ ਆਮ ਆਦਮੀ ਪਾਰਟੀ ਤੀਜੀ ਵਾਰ ਦਿੱਲੀ ਵਿੱਚ ਸਰਕਾਰ ਬਣਾਉਦੀ ਨਜ਼ਰ ਆ ਰਹੀ ਹੈ। ਅਜਿਹੇ ਵਿੱਚ ਆਮ ਆਦਮੀ ਪਾਰਟੀ ਨੂੰ ਫ਼ਿਕਰ ਹੈ ਕਿ ਕਿਤੇ ਈਵੀਐਮ ਮਸ਼ੀਨਾਂ ਨਾਲ ਛੇੜਛਾੜ ਨਾ ਹੋ ਜਾਵੇ, ਇਸ ਲਈ ਕੇਜਰੀਵਾਲ ਨੇ ਇਸ ਬੈਠਕ ਨੂੰ ਬੁਲਾਇਆ ਹੈ।
ਉੱਧਰ ਦੂਜੇ ਪਾਸੇ ਐਗਜ਼ਿਟ ਪੋਲ ਦੇ ਨਜੀਤੇ ਆਉਣ ਤੋਂ ਬਾਅਦ ਦੇਸ਼ ਦੇ ਗ੍ਰਹਿ ਮੰਤਰੀ ਨੇ ਅਮਿਤ ਸ਼ਾਹ ਨੇ ਵੀ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਅਤੇ ਸਾਂਸਦਾ ਨਾਲ ਗੱਲਬਾਤ ਕੀਤੀ ਹੈ। ਇਸ ਦੌਰਾਨ ਭਾਜਪਾ ਵਾਲਿਆਂ ਦਾ ਕਹਿਣਾ ਹੈ ਕਿ ਇਹ ਐਗਜ਼ਿਟ ਪੋਲ ਗ਼ਲਤ ਹਨ।
ਐਗਜ਼ਿਟ ਪੋਲ ਵਿੱਚ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਾਫ਼-ਸਾਫ਼ ਬਣਦੀ ਨਜ਼ਰ ਆ ਰਹੀ ਹੈ ਪਰ ਇਹ ਕਿੰਨੇ ਕੁ ਸਹੀ ਹਨ ਤਾਂ 11 ਫ਼ਰਵਰੀ ਨੂੰ ਨਤੀਜਿਆਂ ਵਾਲੇ ਦਿਨ ਹੀ ਪਤਾ ਲੱਗੇਗਾ।