ਨਵੀਂ ਦਿੱਲੀ: ਸਾਬਕਾ ਖਜਾਨਾ ਮੰਤਰੀ ਅਰੁਣ ਜੇਟਲੀ ਦਾ ਦਿੱਲੀ ਦੇ ਏਮਜ਼ ਹਸਪਤਾਲ 'ਚ ਸਨਿੱਚਰਵਾਰ ਨੂੰ ਦੇਹਾਂਤ ਹੋ ਗਿਆ ਸੀ। ਅਰੁਣ ਜੇਟਲੀ ਦੇ ਦੇਹਾਂਤ ਦੀ ਖ਼ਬਰ ਸੁਣ ਸਾਰੇ ਦੇਸ਼ 'ਚ ਸੋਗ ਦੀ ਲਹਿਰ ਦੌੜ ਗਈ। ਸੋਮਵਾਰ ਨੂੰ ਜੇਟਲੀ ਦੀਆਂ ਅਸਥੀਆਂ ਉਨ੍ਹਾਂ ਦੇ ਪੁੱਤਰ ਨੇ ਹਰਿਦੁਆਰ 'ਚ ਗੰਗਾ ਨਦੀ 'ਚ ਜਲ ਪ੍ਰਵਾਹ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਅਰੁਣ ਜੇਟਲੀ ਦੀ ਦੇਹ ਦਾ ਕੌਮੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਸੀ।
ਜੇਟਲੀ ਦਾ ਅੰਤਿਮ ਸਸਕਾਰ ਨਿਗਮਬੋਧ ਘਾਟ 'ਤੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਭਾਜਪਾ ਆਗੂ ਰਾਜਨਾਥ ਸਿੰਘ, ਅਮਿਤ ਸ਼ਾਹ, ਜੇ.ਪੀ ਨੱਢਾ, ਚੰਦੂ ਮਾਜਰਾ , ਸੁਖਬੀਰ ਬਾਦਲ ਤੇ ਕਈ ਹੋਰ ਵੱਡੇ ਸਿਆਸੀ ਆਗੂਆਂ ਨੇ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦੇਸ਼ ਦੌਰੇ 'ਤੇ ਹੋਣ ਕਰਕੇ ਅਰੁਣ ਜੇਤਲੀ ਦੇ ਅੰਤਿਮ ਦਰਸ਼ਨਾਂ ਲਈ ਨਹੀਂ ਪਹੁੰਚ ਪਾਏ ਸਨ, ਪਰ ਉਨ੍ਹਾਂ ਜੇਟਲੀ ਦੇ ਪਰਿਵਾਰ ਨੂੰ ਫ਼ੋਨ ਕਰ ਅਫ਼ਸੋਸ ਜਤਾਇਆ ਹੈ।
ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਸਾਬਕਾ ਖਜਾਨਾ ਮੰਤਰੀ ਅਰੁਣ ਜੇਟਲੀ ਬਿਮਾਰ ਚੱਲ ਰਹੇ ਸਨ ਤੇ ਉਹ ਦਿੱਲੀ ਦੇ ਏਮਜ਼ ਹਸਪਤਾਲ ਵਿੱਚ 9 ਅਗਸਤ ਤੋਂ ਭਰਤੀ ਸਨ ਜਿੱਥੇ ਉਨ੍ਹਾਂ ਸਨਿੱਚਰਵਾਰ ਨੂੰ 12 ਵੱਜ ਕੇ 7 ਮਿੰਟ 'ਤੇ ਆਖ਼ਰੀ ਸਾਹ ਲਏ ਸਨ।