ETV Bharat / bharat

ਅਰੁਣਾਚਲ ਪ੍ਰਦੇਸ਼, ਸਿੱਕਮ, ਉੜੀਸਾ ਤੇ ਆਂਧਰਾ ਪ੍ਰਦੇਸ਼ 'ਚ ਹੋਣਗੀਆਂ ਵਿਧਾਨ ਸਭਾ ਚੋਣਾਂ

ਚੋਣ ਕਮਿਸ਼ਨ ਨੇ ਚਾਰ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ। ਅਰੁਣਾਚਲ ਪ੍ਰਦੇਸ਼, ਸਿੱਕਮ, ਉੜੀਸਾ ਤੇ ਆਂਧਰਾ ਪ੍ਰਦੇਸ਼ ਵਿੱਚ ਹੋਣਗੀਆਂ ਵਿਧਾਨ ਸਭਾ ਚੋਣਾਂ।

ਸੁਨੀਲ ਅਰੋੜਾ
author img

By

Published : Mar 10, 2019, 11:14 PM IST

ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਚਾਰ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਲੋਕ ਸਭਾ ਚੋਣਾਂ ਦੇ ਨਾਲ-ਨਾਲ ਅਰੁਣਾਚਲ ਪ੍ਰਦੇਸ਼, ਸਿੱਕਮ, ਉੜੀਸਾ ਤੇ ਆਂਧਰਾ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ 11 ਅਪ੍ਰੈਲ ਨੂੰ ਹੋਣਗੀਆਂ।
ਉੜੀਸਾ
ਉੜੀਸਾ ਵਿਧਾਨ ਸਭਾ ਦੀਆਂ 147 ਸੀਟਾਂ 'ਤੇ ਵੀ ਲੋਕ ਸਭਾ ਚੋਣਾਂ ਦੇ ਨਾਲ ਹੀ ਵੋਟਿੰਗ ਹੋਵੇਗੀ। ਸੱਤਾਧਿਰ ਬੀਜੂ ਜਨਤਾ ਦਲ (ਬੀਜੇਡੀ), ਭਾਰਤੀ ਜਨਤਾ ਪਾਰਟੀ (ਬੀਜੇਪੀ) ਅਤੇ ਕਾਂਗਰਸ ਦੇ ਵਿਚਕਾਰ ਤਿਕੋਣਾ ਸੰਘਰਸ਼ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
ਆਂਧਰਾ ਪ੍ਰਦੇਸ਼
ਆਂਧਰਾ ਪ੍ਰਦੇਸ਼ ਦੀ 175 ਸੀਟਾਂ 'ਤੇ ਚੋਣਾਂ ਹੋਣ ਵਾਲੀਆਂ ਹਨ। ਇਸ ਵੇਲੇ ਦੀ ਸੱਤਾ ਤੇਲਗੂ ਦੇਸਮ ਪਾਰਟੀ (ਟੀਡੀਪੀ) ਕੋਲ ਹੈ। ਆਗਾਮੀ ਚੋਣਾਂ ਵਿੱਚ ਟੀਡੀਪੀ ਅਤੇ ਵਾਈਐੱਸਆਰ ਕਾਂਗਰਸ ਵਿੱਚ ਕਰੜੀ ਟੱਕਰ ਹੋ ਸਕਦੀ ਹੈ।
ਸਿੱਕਮ
ਸਿੱਕਮ ਦੀਆਂ 32 ਵਿਧਾਨ ਸਭਾ ਸੀਟਾਂ ਦੇ ਲਈ 11 ਅਪ੍ਰੈਲ ਨੂੰ ਲੋਕ ਸਭਾ ਦੀ ਇੱਕ ਸੀਟ ਦੇ ਨਾਲ ਵੋਟਾਂ ਪਾਈਆਂ ਜਾਣਗੀਆਂ। ਸੂਬੇ ਦੇ ਮੁੱਖ ਮੰਤਰੀ ਪਵਨ ਕੁਮਾਰ ਚਾਮਲਿੰਗ ਪੰਜ ਵਾਰ ਇੱਥੇ ਦੇ ਮੁਖ ਮੰਤਰੀ ਰਹਿ ਚੁੱਕੇ ਹਨ।
ਦੱਸ ਦਈਏ, ਸਿਕੱਮ 27 ਮਈ, ਅਰੁਣਾਚਲ ਪ੍ਰਦੇਸ਼ 1 ਜੂਨ, ਉੜੀਸਾ 11 ਜੂਨ ਤੇ ਆਂਧਰ ਪ੍ਰਦੇਸ਼ ਵਿੱਚ 18 ਜੂਨ ਨੂੰ ਸਾਰਿਆਂ ਸੂਬਿਆਂ 'ਚ ਵਿਧਾਨ ਸਭਾ ਦੇ ਕਾਰਜਕਾਲ ਸਮਾਪਤ ਹੋ ਰਹੇ ਹਨ। ਚੋਣ ਕਮਿਸ਼ਨ ਨੇ ਸੰਸਦੀ ਚੋਣਾਂ ਦੇ ਨਾਲ ਹੀ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ।
ਦੱਸ ਦਈਏ, ਜੰਮੂ ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਨਹੀਂ ਹੋਣਗੀਆਂ। ਜੰਮੂ ਕਸ਼ਮੀਰ ਵਿੱਚ ਵਿਧਾਨ ਸਭਾ ਦਾ ਛੇ ਸਾਲ ਦਾ ਕਾਰਜਕਾਲ 16 ਮਾਰਚ 2021 ਤੱਕ ਨਿਰਧਾਰਿਤ ਸੀ ਪਰ ਪਿਛਲੇ ਸਾਲ ਸੂਬੇ ਵਿੱਚ ਸੱਤਾਧਾਰੀ ਪੀਪਲਸ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਗਠਜੋੜ ਟੁੱਟਣ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਸੀ। ਸੰਵਿਧਾਨ ਮੁਤਾਬਕ ਜੰਮੂ ਕਸ਼ਮੀਰ ਤੋਂ ਇਲਾਵਾ ਸਾਰੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਪੰਜ ਸਾਲ ਦਾ ਹੁੰਦਾ ਹੈ।

Intro:Body:

Jaswir 

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.