ਨਵੀਂ ਦਿੱਲੀ : ਆਸਟ੍ਰੇਲੀਆਈ ਪ੍ਰਧਾਨ ਮੰਤਰੀ ਸਕਾਟ ਮੋਰਸੀਨ ਨੇ ਜਨਵਰੀ ਮਹੀਨੇ 'ਚ ਹੋਣ ਵਾਲੀ ਆਪਣੀ ਯਾਤਰਾ ਨੂੰ ਰੱਦ ਕਰਨ ਦੇ ਸੰਕੇਤ ਦਿੱਤੇ ਹਨ।
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੋਰੀਸਨ ਦੀ ਰੱਦ ਕੀਤੀ ਗਈ ਇਹ ਭਾਰਤ ਯਾਤਰਾ 14 ਤੋਂ 16 ਜਨਵਰੀ ਤੱਕ ਸੀ। ਕਿਉਂਕਿ ਉਨ੍ਹਾਂ ਦੇਸ਼ ਦੇ ਕੁੱਝ ਹਿੱਸਿਆਂ 'ਚ ਭਿਆਨਕ ਅੱਗ ਲੱਗਣ ਕਾਰਨ ਸੰਕਟ ਦੀ ਸਥਿਤੀ ਬਣ ਗਈ ਹੈ। ਭਾਰਤ ਦੀ ਪੀਐਮ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਮਰਥਨ ਕਰਦਿਆਂ ਮੋਰੀਸਨ ਨਾਲ ਸ਼ੁੱਕਰਵਾਰ ਨੂੰ ਫੋਨ 'ਤੇ ਗੱਲਬਾਤ ਕੀਤੀ।
ਫੋਨ 'ਤੇ ਗੱਲਬਾਤ ਕਰਦਿਆਂ ਪੀਐਮ ਮੋਦੀ ਨੇ ਆਸਟ੍ਰੇਲੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਅਫਸੋਸ ਪ੍ਰਗਟ ਕੀਤਾ। ਉਨ੍ਹਾਂ ਨੇ ਭਾਰਤ ਵੱਲੋਂ ਆਸਟ੍ਰੇਲੀਆਈ ਲੋਕਾਂ ਲਈ ਮਦਦ ਦੀ ਨਿਰੰਤਰ ਮਦਦ ਦੀ ਪੇਸ਼ਕਸ਼ ਕੀਤੀ , ਜੋ ਕਿ ਲਗਾਤਾਰ ਇਸ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਹੇ ਹਨ।
ਹੋਰ ਪੜ੍ਹੋ : ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਨੇ ਮੁਹੰਮਦ ਹਸਨ ਨੂੰ ਕੀਤਾ ਰਿਹਾਅ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਹਾਕਿਆਂ 'ਚ ਦੋਹਾਂ ਦੇਸ਼ਾਂ ਦੇ ਆਪਸੀ ਸਬੰਧਾ 'ਚ ਹੋਏ ਵਿਕਾਸ 'ਤੇ ਤੱਸਲੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਦੇ ਨਾਲ ਆਪਣੀ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਲਈ ਭਾਰਤ ਨੇ ਆਪਣੇ ਵਾਅਦੇ ਨੂੰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਉਹ ਆਸਟ੍ਰੇਲਿਆ ਦੇ ਪ੍ਰਧਾਨ ਮੰਤਰੀ ਦਾ ਕਿਸੇ ਵੀ ਸੁਵਿਧਾਜਨਕ ਸਮੇਂ 'ਤੇ ਆਉਂਣ ਲਈ ਸਵਾਗਤ ਕਰਦੇ ਹਨ।
ਦੱਸਣਯੋਗ ਹੈ ਕਿ ਆਸਟ੍ਰੇਲੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਕਾਰਨ ਵਿਕਟੋਰੀਆ ਖੇਤਰ ਤੋਂ ਪੇਂਡੂ ਇਲਾਕਿਆਂ ਦਾ ਸੰਪਰਕ ਟੁੱਟ ਗਿਆ ਹੈ। ਇਸ ਭਿਆਨਕ ਅੱਗਜ਼ਨੀ ਕਾਰਨ ਹੁਣ ਤੱਕ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ 1500 ਤੋ ਵੱਧ ਘਰ ਸੜ ਕੇ ਸੁਆਹ ਹੋ ਚੁੱਕੇ ਹਨ।