ਦਿੱਲੀ ਦੇ ਮੁਖ਼ਰਜੀ ਨਗਰ ਵਿੱਖੇ ਸਿੱਖ ਆਟੋ ਡਰਾਈਵਰ ਨਾਲ ਹੋਈ ਕੁੱਟਮਾਰ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸੇ ਲੜੀ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਟੋ ਡਰਾਈਵਰ ਦੇ ਹੱਕ ਵਿੱਚ ਦਿੱਲੀ ਪੁਲਿਸ ਖ਼ਿਲਾਫ਼ ਧਰਨਾ ਲਗਾ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਖ਼ਿਲਾਫ਼ ਜਮਕੇ ਭੜਾਸ ਕੱਢੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੁਲਿਸ ਵੱਲੋਂ ਜੋ ਆਟੋ ਡਰਾਈਵਰ ਅਤੇ ਨੌਜਵਾਨ 'ਤੇ ਤਸ਼ਦਦ ਕੀਤਾ ਗਿਆ ਹੈ ਉਸ ਲਈ ਪੁਲਿਸ ਦੇ ਅਧਿਕਾਰੀਆਂ ਨੂੰ ਸਸਪੈਂਡ ਕੀਤਾ ਜਾਵੇਂ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਹਮਲਾਵਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਧਾਰਾ 307 ਦਾ ਮੁਕਦਮਾਂ ਦਰਜ ਹੋਣਾਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਆਟੋ ਡਰਾਈਵਰ ਸਰਬਜੀਤ ਸਿੰਘ ਦੀ ਪੱਗ ਦੀ ਬੇਅਦਬੀ ਵੀ ਕੀਤੀ ਹੈ ਜਿਸ ਕਾਰਨ ਪੁਲਿਸ ਅਧਿਕਾਰੀਆਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਧਾਰਾ 95A ਤਹਿਤ ਵੀ ਮਾਮਲਾ ਦਰਜ ਕੀਤਾ ਜਾਵੇਂ।
ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਪੁਲਿਸ ਅਧਿਕਾਰੀਆਂ ਨੂੰ ਸਸਪੈਂਡ ਕੀਤਾ ਜਾਵੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਉਦੋਂ ਤੱਕ ਧਰਨਾ ਨਹੀਂ ਚੁੱਕਣਗੇ ਜਦ ਤੱਕ ਪੁਲਿਸ ਵੱਲੋਂ ਦੋਸ਼ੀ ਪੁਲਿਸ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ।