ਚੰਡੀਗੜ੍ਹ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਸ਼ਵ ਭਰ ਦੇ ਕਈ ਦੇਸ਼ਾਂ ਨੇ ਲੌਕਡਾਊਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਹਾਂਮਾਰੀ ਨਾਲ ਪੀੜਤ ਲੋਕਾਂ ਦੀ ਤਦਾਦ ਵਧਦੀ ਜਾ ਰਹੀ ਹੈ। ਲੋਕਾਂ ਨੂੰ ਘਰ ਵਿੱਚ ਹੀ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।
ਉੱਥੇ ਹੀ ਭਾਰਤ ਵਿੱਚ ਇਸ ਲੌਕਡਾਊਨ ਦੇ ਨਾਲ ਹਰ ਵਪਾਰ, ਕਾਰੋਬਾਰ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਪੰਜਾਬ ਵਿੱਚ ਵੀ ਅਰਥਚਾਰਾਂ ਪੂਰੀ ਤਰ੍ਹਾਂ ਵਿਗੜ ਗਿਆ ਹੈ। ਇਸ ਨੂੰ ਲੈ ਕੇ ਕਾਂਗਰਸੀ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿੱਖ ਕੇ ਛੋਟੀ ਇੰਡਸਟ੍ਰੀਆਂ ਲਈ ਤੇ ਜੀਐਸਟੀ ਰਿਟਰਨ ਨੂੰ ਲੈ ਕੇ ਮੰਗ ਕੀਤੀ ਹੈ।
ਬਾਜਵਾ ਨੇ ਚਿੱਠੀ ਵਿੱਚ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਰਾਹਤ ਦੇਣ ਦੀਆਂ ਕੋਸ਼ਿਸ਼ਾ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇੰਡਸਟ੍ਰੀ, ਵਪਾਰ ਵਿੱਚ ਬਿਜਲੀ 'ਚ ਮਿਨੀਮਮ ਰੇਟ ਜੋ ਚਾਰਜ ਕੀਤੇ ਜਾਣੇ ਹਨ ਉਨ੍ਹਾਂ ਨੂੰ ਵੀ ਥੋੜੀ ਦੇਰ ਲਈ ਮਾਫ਼ ਕਰ ਦੇਣਾ ਚਾਹੀਦਾ ਹੈ ਕਿਉਂਕਿ ਲੌਕਡਾਊਨ ਕਾਰਨ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਜਿੰਨੀ ਬਿਜਲੀ ਉਨ੍ਹਾਂ ਵੱਲੋਂ ਇਸਤੇਮਾਲ ਹੁੰਦੀ ਹੈ ਸਿਰਫ਼ ਉੰਨੇ ਹੀ ਉਨ੍ਹਾਂ ਨੂੰ ਬਿੱਲ ਭੇਜੇ ਜਾਣ। ਇਸ ਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਕਈ ਕਾਰੋਬਾਰੀਆਂ ਨੇ ਜੀਐਸਟੀ ਭਰੀ ਹੈ, ਜਿਨ੍ਹਾਂ ਦਾ ਕਾਰੋਬਾਰ ਹੀ ਇਸ ਦੇ ਸਿਰ 'ਤੇ ਚਲਦਾ ਹੈ, ਉਨ੍ਹਾਂ ਜਲਦ ਹੀ ਰੀਲੀਜ਼ ਕੀਤਾ ਜਾਵੇ।