ETV Bharat / bharat

ਓਬਾਮਾ ਦੀ ਨਵੀਂ ਕਿਤਾਬ ਵਿੱਚ ਰਾਹੁਲ ਗਾਂਧੀ ਤੇ ਡਾ. ਮਨਮੋਹਨ ਸਿੰਘ ਬਾਰੇ ਵੱਡੇ ਖ਼ੁਲਾਸੇ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੀ ਨਵੀਂ ਜਾਰੀ ਹੋਈ ਕਿਤਾਬ ਦੀ ਅਮਰੀਕੀ ਚੋਣਾਂ ਤੋਂ ਬਾਅਦ ਕਾਫ਼ੀ ਚਰਚਾ ਹੋ ਰਹੀ ਹੈ। ਇਸ ਕਿਤਾਬ ਵਿੱਚ ਓਬਾਮਾ ਨੇ ਆਪਣੇ ਰਾਸ਼ਟਰਪਤੀ ਹੋਣ ਸਮੇਂ ਦੇ ਤਜਰਬੇ ਸਾਂਝੇ ਕੀਤੇ ਹਨ ਤੇ ਕਈ ਭਾਰਤੀ ਲੀਡਰਾਂ ਉੱਤੇ ਵੀ ਟਿੱਪਣੀਆਂ ਕੀਤੀਆਂ ਹਨ।

author img

By

Published : Nov 14, 2020, 10:13 AM IST

ਤਸਵੀਰ
ਤਸਵੀਰ

ਨਵੀਂ ਦਿੱਲੀ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੀ ਨਵੀਂ ਕਿਤਾਬ 'ਏ ਪ੍ਰੋਮਿਸਡ ਲੈਂਡ' ਜਾਰੀ ਹੋਈ ਹੈ। ਜਿਸ ਵਿੱਚ ਓਬਾਮਾ ਨੇ ਆਪਣੇ ਰਾਸ਼ਟਰਪਤੀ ਹੋਣ ਸਮੇਂ ਦੇ ਤਜਰਬੇ ਸਾਂਝੇ ਕੀਤੇ ਹਨ। ਇਸ ਕਿਤਾਬ ‘ਚ ਓਬਾਮਾ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀ ਜਿਕਰ ਕੀਤਾ ਹੈ।

ਓਬਾਮਾ ਦੀ ਨਵੀਂ ਕਿਤਾਬ ਵਿੱਚ ਰਾਹੁਲ ਗਾਂਧੀ ਤੇ ਡਾ. ਮਨਮੋਹਨ ਸਿੰਘ ਬਾਰੇ ਵੱਡੇ ਖ਼ੁਲਾਸੇ
ਓਬਾਮਾ ਦੀ ਨਵੀਂ ਕਿਤਾਬ ਵਿੱਚ ਰਾਹੁਲ ਗਾਂਧੀ ਤੇ ਡਾ. ਮਨਮੋਹਨ ਸਿੰਘ ਬਾਰੇ ਵੱਡੇ ਖ਼ੁਲਾਸੇ

ਓਬਾਮਾ ਨੇ ਆਪਣੀ ਕਿਤਾਬ ‘ਚ ਰਾਹੁਲ ਗਾਂਧੀ ' ਤੇ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਘੱਟ ਯੋਗਤਾ ਤੇ ਜਨੂੰਨ ਦੀ ਕਮੀ ਵਾਲਾ ਲੀਡਰ ਦੱਸਿਆ ਹੈ।

ਬਰਾਕ ਓਬਾਮਾ ਨੇ ਕਿਤਾਬ ‘ਚ ਰਾਹੁਲ ਗਾਂਧੀ ਦੀ ਤੁਲਨਾ ਵਿਦਿਆਰਥੀਆਂ ਨਾਲ ਕੀਤੀ ਹੈ। ਓਬਾਮਾ ਨੇ ਲਿਖਿਆ ਕਿ ਰਾਹੁਲ ਗਾਂਧੀ ਇੱਕ ਅਜਿਹੇ ਵਿਦਿਆਰਥੀ ਹਨ ਜਿਸ ਨੇ ਕੋਰਸਵਰਕ ਤਾਂ ਕਰ ਲਿਆ ਹੈ ਤੇ ਸਿਖਿਆਰਥੀ ਨੂੰ ਪ੍ਰਭਾਵਿਤ ਕਰਨ ਲਈ ਉਤਸੁਕ ਵੀ ਰਹਿੰਦਾ ਹੈ ਪਰ ਵਿਸ਼ੇ ‘ਚ ਮੁਹਾਰਤ ਹਾਸਲ ਕਰਨ ਦੀ ਜਾਂ ਤਾਂ ਯੋਗਤਾ ਨਹੀਂ ਜਾਂ ਫਿਰ ਜਨੂੰਨ ਨਹੀਂ ਹੈ।

ਇਸ ਦੇ ਨਾਲ ਹੀ ਓਬਾਮਾ ਨੇ ਰਾਹੁਲ ਗਾਂਧੀ ਨੂੰ ਨਰਵਸ ਵਿਅਕਤੀ ਵੀ ਦੱਸਿਆ ਹੈ। ਬਰਾਕ ਓਬਾਮਾ 2017 ‘ਚ ਭਾਰਤ ਦੌਰੇ 'ਤੇ ਆਏ ਸਨ। ਉਸ ਸਮੇਂ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ ਸੀ।

ਬਰਾਕ ਓਬਾਮਾ ਨੇ ਆਪਣੀ ਕਿਤਾਬ ‘ਚ ਰਾਹੁਲ ਗਾਂਧੀ ਤੋਂ ਇਲਾਵਾ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਮਨਮੋਹਨ ਸਿੰਘ ਦੀ ਤਾਰੀਫ਼ ਕੀਤੀ ਹੈ ਤੇ ਲਿਖਿਆ ਹੈ ਕਿ ਉਨ੍ਹਾਂ ‘ਚ ਇੱਕ ਦ੍ਰਿੜ ਨਿਸ਼ਠਾ ਵਾਲਾ ਤੇ ਇਮਾਨਦਾਰ ਵਿਅਕਤੀ ਦੱਸਿਆ ਹੈ।

ਓਬਾਮਾ ਅਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਨਵੰਬਰ 2009 ਵਿੱਚ ਮਨਮੋਹਨ ਸਿੰਘ ਦੇ ਕਾਰਜਕਾਲ ਦੌਰਾਨ ਯੂ ਪੀ ਏ ਸਰਕਾਰ ਦੌਰਾਨ ਭਾਰਤ ਆਏ ਸਨ, ਜਦੋਂ ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਨੇ ਵੀ ਓਬਾਮਾ ਪਰਿਵਾਰ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ। ਬਰਾਕ ਓਬਾਮਾ, ਸੰਯੁਕਤ ਰਾਜ ਅਮਰੀਕਾ ਦੇ ਪਹਿਲੇ ਅਫ਼ਰੀਕੀ-ਅਮਰੀਕੀ ਰਾਸ਼ਟਰਪਤੀ ਸਨ।

ਓਬਾਮਾ ਨੇ ਆਪਣੀ ਕਿਤਾਬ ‘ਚ ਅਮਰੀਕਾ ‘ਚ ਰਾਸ਼ਟਰਪਤੀ ਚੋਣ ਜਿੱਤ ਚੁੱਕੇ ਬਾਇਡਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਸੱਭਿਅਕ ਵਿਅਕਤੀ ਦੱਸਿਆ ਹੈ। ਉੱਥੇ ਹੀ ਰੂਸ ਦੇ ਰਾਸ਼ਟਰਪਤੀ ਵਲਾਦਿਮਿਰ ਪੁਤਿਨ ਦੀ ਤੁਲਨਾ ਸਟ੍ਰੀਟ-ਸਮਾਰਟ ਬਾਸੇਜ ਨਾਲ ਕੀਤੀ ਹੈ। ਉਨ੍ਹਾਂ ਲਿਖਿਆ ਕਿ ਪੁਤਿਨ ਇਕ ਸਮੇਂ ਸ਼ਿਕਾਗੋ ਨੂੰ ਚਲਾਉਣ ਵਾਲੇ ਸਟ੍ਰੀਟ ਸਮਾਰਟ ਬਾਸੇਜ ਦੀ ਯਾਦ ਦਿਵਾਉਂਦੇ ਹਨ।

ਬਰਾਕ ਓਬਾਮਾ ਦੀ ਨਵੀਂ ਕਿਤਾਬ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲੋਂ ਰਾਜਨੀਤਿਕ ਰੁਖ ‘ਤੇ ਵਧੇਰੇ ਧਿਆਨ ਕੇਂਦ੍ਰਤ ਕਰਦੀ ਹੈ। ਸਾਬਕਾ ਅਮਰੀਕੀ ਰਾਸ਼ਟਰਪਤੀ ਨੇ ਰਾਜਨੀਤੀ ਦੇ ਆਪਣੇ ਮੁੱਢਲੇ ਦਿਨਾਂ ਤੋਂ ਪਾਕਿਸਤਾਨ ਦੇ ਐਬਟਾਬਾਦ ਵਿੱਚ ਓਸਾਮਾ ਬਿਨ ਲਾਦੇਨ ਦੇ ਖ਼ਾਤਮੇ ਬਾਰੇ ਵੀ ਲਿਖਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.