ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕਾਰਗਿਲ 'ਚ ਇੱਕ ਰਿੱਛ ਰਿਹਾਇਸ਼ੀ ਇਲਾਕੇ 'ਚ ਆ ਗਿਆ। ਰਿੱਛ ਨੂੰ ਵੇਖ ਕੇ ਲੋਕਾਂ ਨੇ ਉਸ ਨੂੰ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਰਿੱਛ ਆਪਣੇ ਆਪ ਨੂੰ ਬਚਾਉਂਦਾ ਹੋਇਆ ਉੱਚੀ ਪਹਾੜੀ 'ਤੇ ਚੜ੍ਹ ਗਿਆ। ਪੱਥਰਬਾਜ਼ੀ ਹੋਣ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਨਦੀ ਵਿੱਚ ਡਿੱਗ ਗਿਆ ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਜੰਮੂ-ਕਸ਼ਮੀਰ ਦੇ ਸਾਬਕਾ ਸੈਰ-ਸਪਾਟਾ ਨਿਰਦੇਸ਼ਕ ਮਹਿਮੂਦ ਸ਼ਾਹ ਨੇ ਅੱਠ ਸੈਕੰਡ ਦੀ ਇਹ ਵੀਡੀਓ ਟਵਿੱਟਰ 'ਤੇ ਸਾਂਝੀ ਕੀਤੀ ਹੈ। ਉਸ ਦੀ ਇਸ ਵੀਡੀਓ ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਸ਼ੇਅਰ ਕਰਦਿਆਂ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਰੋਸ ਪ੍ਰਗਟਾਇਆ ਹੈ।
ਉਨ੍ਹਾਂ ਟਵੀਟ ਕਰਦਿਆਂ ਲਿਖਿਆ, "ਦਿਲ ਤੋੜਨ ਵਾਲਾ ਅਤੇ ਅਣਮਨੁੱਖੀ, ਉਨ੍ਹਾਂ ਦੀ ਵਸੋਂ 'ਚ ਘੁਸਪੈਠ ਕਿਉਂ?"
ਪ੍ਰਸ਼ਾਸਨ ਰਿੱਛ ਦੀ ਭਾਲ ਵਿੱਚ ਲੱਗਾ ਹੋਇਆ ਹੈ। ਕਈ ਲੋਕਾਂ ਨੇ ਮੰਗ ਕੀਤੀ ਹੈ ਕਿ ਰਿੱਛ ਨੂੰ ਪੱਥਰ ਮਾਰਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਜਾਵੇ।