ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਪੰਜ ਦਿਨਾਂ ਤੋਂ ਦਿੱਲੀ ਨੂੰ ਕਿਸਾਨ ਘੇਰਾ ਪਾਈ ਬੈਠੇ ਹਨ। ਇਸ ਦਰਮਿਆਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਸਰਗਰਮ ਹੋ ਗਈ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਇਸ ਮੀਟਿੰਗ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਆਪਸ ਵਿੱਚ ਮੀਟਿੰਗ ਕੀਤੀ ਜਾਵੇਗੀ।
ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਇਹ ਮੀਟਿੰਗ ਅੱਜ ਬਾਅਦ ਦੁਪਹਿਰ ਤਿੰਨ ਵਜੇ ਵਿਗਿਆਨ ਭਵਨ 'ਚ ਹੋਣ ਦੇ ਆਸਾਰ ਹਨ।
ਦੂਜੇ ਪਾਸੇ ਇਸ ਤੋਂ ਪਹਿਲਾਂ ਕਿਸਾਨ ਅੱਠ ਵਜੇ ਹਾਈਵੇਅ 'ਤੇ ਬੈਠਕ ਕਰਨ ਵਾਲੇ ਹਨ। ਇਸ ਦੌਰਾਨ ਹੀ ਕਿਸਾਨ ਬਾਅਦ ਦੁਪਹਿਰ ਤਿੰਨ ਵਜੇ ਦੀ ਮੀਟਿੰਗ 'ਚ ਸ਼ਾਮਲ ਹੋਣ ਜਾਂ ਨਾ ਹੋਣ ਬਾਰੇ ਫੈਸਲਾ ਲੈ ਸਕਦੇ ਹਨ।