ETV Bharat / bharat

ਵਿਦੇਸ਼ੀ ਹਵਾਈ ਅੱਡਿਆਂ 'ਤੇ ਫਸੇ ਭਾਰਤੀਆਂ ਦੀ ਵਤਨ ਵਾਪਸੀ ਕਰਵਾਏ ਵਿਦੇਸ਼ ਮੰਤਰਾਲਾ: ਭਗਵੰਤ ਮਾਨ

author img

By

Published : Mar 21, 2020, 6:04 PM IST

ਭਗਵੰਤ ਮਾਨ ਨੇ ਭਾਰਤੀ ਵਿਦੇਸ਼ ਮੰਤਰਾਲਾ ਨੂੰ ਵੱਖ-ਵੱਖ ਦੇਸ਼ਾਂ ਦੇ ਹਵਾਈ ਅੱਡਿਆਂ 'ਤੇ ਫਸੇ ਭਾਰਤੀਆਂ ਨੂੰ ਵਾਪਸ ਵਤਨ ਲਿਆਉਣ ਲਈ ਵਿਸ਼ੇਸ਼ ਕਦਮ ਉਠਾਉਣ ਦੀ ਮੰਗ ਕੀਤੀ ਹੈ। ਭਗਵੰਤ ਮਾਨ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਏਅਰਪੋਰਟ 'ਤੇ ਫਸੇ ਲਗਭਗ 250 ਤੋਂ 300 ਭਾਰਤੀਆਂ ਦੇ ਹਵਾਲੇ ਨਾਲ ਕੇਂਦਰ ਸਰਕਾਰ ਨੂੰ ਕਿਹਾ ਹੈ।

ਭਗਵੰਤ ਮਾਨ
ਭਗਵੰਤ ਮਾਨ

ਚੰਡੀਗੜ੍ਹ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਭਾਰਤੀ ਵਿਦੇਸ਼ ਮੰਤਰਾਲਾ ਨੂੰ ਵੱਖ-ਵੱਖ ਦੇਸ਼ਾਂ ਦੇ ਹਵਾਈ ਅੱਡਿਆਂ 'ਤੇ ਫਸੇ ਭਾਰਤੀਆਂ ਨੂੰ ਵਾਪਸ ਵਤਨ ਲਿਆਉਣ ਲਈ ਵਿਸ਼ੇਸ਼ ਕਦਮ ਉਠਾਉਣ ਦੀ ਮੰਗ ਕੀਤੀ ਹੈ। ਭਗਵੰਤ ਮਾਨ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਏਅਰਪੋਰਟ 'ਤੇ ਫਸੇ ਲਗਭਗ 250 ਤੋਂ 300 ਭਾਰਤੀਆਂ ਦੇ ਹਵਾਲੇ ਨਾਲ ਕੇਂਦਰ ਸਰਕਾਰ ਨੂੰ ਕਿਹਾ ਹੈ।

ਵੇਖੋ ਵੀਡੀਓ

ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਵਿਸ਼ਵ-ਵਿਆਪੀ ਦਹਿਸ਼ਤ ਕਾਰਨ ਕੌਮਾਂਤਰੀ ਉਡਾਣਾਂ ਬੁਰੀ ਤਰਾਂ ਪ੍ਰਭਾਵਿਤ ਹੋਈਆਂ ਹਨ, ਜਿਸ ਕਾਰਨ ਭਾਰੀ ਗਿਣਤੀ 'ਚ ਲੋਕ ਹਵਾਈ ਅੱਡਿਆਂ 'ਤੇ ਹੀ ਫਸ ਗਏ ਹਨ, ਜਿਨ੍ਹਾਂ ਵਿੱਚ ਕੁਆਲਾਲੰਪੁਰ 'ਚ ਫਸੇ ਭਾਰਤੀਆਂ 'ਚ ਪੰਜਾਬੀ ਵੀ ਸ਼ਾਮਲ ਹਨ।

ਪਿਛਲੇ ਕਈ ਦਿਨਾਂ ਤੋਂ ਉੱਥੇ ਫਸੇ ਇਨ੍ਹਾਂ ਭਾਰਤੀਆਂ ਨੇ ਸੋਸ਼ਲ ਮੀਡੀਆ ਰਾਹੀਂ ਭਾਰਤ ਸਰਕਾਰ 'ਤੇ ਆਪਣੇ ਦੇਸ਼ ਦੇ ਨਾਗਰਿਕਾਂ ਲਈ ਗ਼ੈਰ-ਜ਼ਿੰਮੇਵਾਰਨਾ ਰਵੱਈਆ ਅਪਣਾਉਣ ਦਾ ਦੋਸ਼ ਲਗਾਉਂਦੇ ਹੋਏ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦਾ ਮਾਮਲਾ ਤੁਰੰਤ ਕੇਂਦਰ ਸਰਕਾਰ ਕੋਲ ਉਠਾਉਣ ਤਾਂ ਕਿ ਉਨ੍ਹਾਂ ਨੂੰ ਦੇਸ਼ ਵਾਪਸ ਲਿਆਉਣ ਲਈ ਤੁਰੰਤ ਵਿਸ਼ੇਸ਼ ਪ੍ਰਬੰਧ ਹੋ ਸਕਣ।

ਉਨ੍ਹਾਂ ਭਾਰਤੀਆਂ ਨੇ ਪੈਸੇ ਖ਼ਤਮ ਹੋਣ ਕਾਰਨ ਖਾਣ-ਪੀਣ ਦੀ ਸਮੱਸਿਆ ਦੇ ਨਾਲ-ਨਾਲ ਇੱਕ ਥਾਂ ਐਨੇ ਲੋਕਾਂ ਦੀ ਭੀੜ ਕਾਰਨ ਕੋਰੋਨਾ ਵਾਇਰਸ ਦੇ ਖ਼ਤਰਿਆਂ ਦਾ ਵੀ ਹਵਾਲਾ ਦਿੱਤਾ ਹੈ।

ਇਹ ਵੀ ਪੜੋ: ਕੋਰੋਨਾ ਵਾਇਰਸ ਦਾ ਖੌਫ਼, ਰਾਸ਼ਟਰਪਤੀ ਰਾਮਨਾਥ ਕੋਵਿੰਦ ਕਰਵਾਉਣਗੇ ਮੈਡੀਕਲ ਚੈਕਅਪ

ਭਗਵੰਤ ਮਾਨ ਨੇ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਭਰੋਸਾ ਦਿੱਤਾ ਹੈ ਕਿ ਉਹ ਭਾਰਤੀ ਅੰਬੈਸੀਆਂ ਨੂੰ ਭਾਰਤੀ ਨਾਗਰਿਕਾਂ ਦੀ ਤੁਰੰਤ ਪ੍ਰਭਾਵ ਮਦਦ ਲਈ ਭੇਜ ਰਹੇ ਹਨ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਵਿਸ਼ੇਸ਼ ਵੱਟਸਐਪ ਨੰਬਰ 7976306060 ਸਾਂਝਾ ਕਰਦੇ ਹੋਏ ਦੁਨੀਆ ਭਰ ਦੇ ਭਾਰਤੀਆਂ ਖ਼ਾਸ ਕਰਕੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਇਸ ਤਰਾਂ ਦੀ ਦਿੱਕਤ ਆਈ ਹੈ ਤਾਂ ਉਹ ਤੁਰੰਤ ਸੰਪਰਕ ਕਰਨ ਤਾਂ ਕਿ ਬਤੌਰ ਸੰਸਦ ਮੈਂਬਰ ਉਹ ਉਨ੍ਹਾਂ ਦਾ ਮਾਮਲਾ ਵਿਦੇਸ਼ ਮੰਤਰਾਲੇ ਦੇ ਤੁਰੰਤ ਧਿਆਨ 'ਚ ਲਿਆ ਸਕਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.