ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ ਹੈ। ਇਸ ਮੌਕੇ ਉਨ੍ਹਾਂ ਪਟਿਆਲਾ ਵਿੱਚ ਬੇਰੁਜ਼ਗਾਰ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਸਮੇਤ ਸੂਬੇ ਅਤੇ ਕੌਮੀ ਮੁੱਦਿਆਂ 'ਤੇ ਆਪਣੀ ਗੱਲ ਰੱਖੀ ਹੈ।
ਇਸ ਮੌਕੇ ਉਨ੍ਹਾਂ ਕਿਹਾ ਬੀਤੇ ਦਿਨੀਂ ਦਿੱਲੀ ਵਿੱਚ ਹੋਈ ਹਿੰਸਾ ਦਾ ਕਾਰਨ ਸਿਰਫ ਤੇ ਸਿਰਫ ਭਾਜਪਾ ਦੀ ਵੰਡ ਪਾਊ ਸਿਆਸਤ ਹੈ। ਉਨ੍ਹਾਂ ਕਿਹਾ 'ਆਪ' ਕਦੀ ਵੀ ਫਿਰਕੂ ਸਿਆਸਤ ਵਿੱਚ ਯਕੀਨ ਨਹੀਂ ਰੱਖਦੀ ।
ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਵੱਲੋਂ ਇੱਕ ਅੰਗਰੇਜ਼ੀ ਅਖ਼ਬਾਰ ਵਿੱਚ ਦੇਸ਼ ਦੀ ਹਾਲਤ 'ਤੇ ਲਿਖੇ ਲੇਖ ਬਾਰੇ ਉਨ੍ਹਾਂ ਕਿਹਾ ਉਨ੍ਹਾਂ ਦੀਆਂ ਚਿੰਤਾਵਾਂ ਬਿਲਕੁਲ ਦਰੁਸਤ ਹਨ। ਦੇਸ਼ ਅੱਜ ਆਰਥਿਕ ਮੰਦੀ ਨਾਲ ਝੂਹ ਰਿਹਾ ਹੈ ਅਤੇ ਕੇਂਦਰ ਸਰਕਾਰ ਦੇ ਫਿਰਕੂ ਏਜੰਡੇ ਨਾਲ ਵੀ ਦੇਸ਼ ਦਾ ਨੁਕਸਾਨ ਹੋ ਰਿਹਾ ਹੈ।
ਇਹ ਵੀ ਪੜ੍ਹੋ : ਪਟਿਆਲਾ 'ਚ ਅਧਿਆਪਕਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਇਸ ਮੌਕਾ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ 2022 ਵਿੱਚ ਬਨਣੀ ਤੈਅ ਹੈ। ਕਿਉਂਕਿ ਦਿੱਲੀ ਵਿੱਚ ਆਪ ਵੱਲੋਂ ਕੀਤੇ ਕੰਮਾਂ ਨੂੰ ਸਰਾਹ ਰਹੇ ਹਨ। ਉਨ੍ਹਾਂ ਕਿਹਾ ਕਿ 2022 ਵਿੱਚਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕਾਂਗਰਸ ਦੇ ਝੂਠੇ ਲਾਰੇ ਨਹੀਂ ਚੱਲਣਗੇ ਅਤੇ ਅਕਾਲੀ ਦਲ ਤਾਂ ਪਹਿਲਾ ਹੀ ਪੰਜਾਬ ਦੇ ਨਕਸ਼ੇ ਤੋਂ ਗਾਇਬ ਹੋ ਚੁੱਕਿਆ ਹੈ।