ETV Bharat / bharat

ਕੋਰੋਨਾ ਵਾਇਰਸ ਦੇ ਪੌਜ਼ੀਟਿਵ ਪਾਏ ਗਏ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਰਾਗੀ ਭਾਈ ਨਿਰਮਲ ਸਿੰਘ ਖਾਲਸਾ

ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਏ ਹਨ। ਇਹ ਜਾਣਕਾਰੀ ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ ਵੱਲੋਂ ਦਿੱਤੀ ਗਈ।

bhai nirmal singh tested coronavirus positive
ਫ਼ੋਟੋ
author img

By

Published : Apr 1, 2020, 8:39 PM IST

ਚੰਡੀਗੜ੍ਹ: ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਏ ਹਨ। ਉਨ੍ਹਾਂ ਦਾ ਤਬਾਦਲਾ 30 ਮਾਰਚ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ (ਐਸਜੀਆਰਡੀ) ਤੋਂ ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਐਚ) ਕੀਤਾ ਗਿਆ ਸੀ। ਉਦੋਂ ਉਨ੍ਹਾਂ 'ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਸਨ। ਇਹ ਜਾਣਕਾਰੀ ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਭਾਈ ਨਿਰਮਲ ਸਿੰਘ ਨੂੰ ਖੰਘ, ਬੁਖਾਰ ਦੇ ਨਾਲ-ਨਾਲ ਸਾਹ ਲੈਣ 'ਚ ਵੀ ਕਾਫ਼ੀ ਤਕਲੀਫ ਸੀ। ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਕਰੀਨਿੰਗ ਕਰ ਟੈਸਟਿੰਗ ਲਈ ਬਲੱਡ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤਾ ਸੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਚਾਲਿਤ ਸ੍ਰੀ ਗੁਰੂ ਰਾਮ ਦਾਸ ਮੈਡੀਕਲ ਕਾਲਜ 'ਚ ਉਹ ਕੁਝ ਦਿਨ ਇਲਾਜ ਅਧੀਨ ਰਹੇ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ। ਇੱਥੇ ਉਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਉਨ੍ਹਾਂ ਦੀ ਟਰੈਵਲ ਹਿਸਟਰੀ ਦਾ ਪਤਾ ਲਗਾ ਰਹੀ ਹੈ। ਵਿਭਾਗ ਵਲੋਂ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਨੂੰ ਆਈਸੋਲੇਟ ਕਰਕੇ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇ।

ਮਿਲੀ ਜਾਣਕਾਰੀ ਮੁਤਾਬਕ ਭਾਈ ਨਿਰਮਲ ਸਿੰਘ ਨੇ ਹਾਲ ਹੀ 'ਚ ਚੰਡੀਗੜ੍ਹ ਤੇ ਦਿੱਲੀ ਦੇ ਧਾਰਮਿਕ ਸਮਾਗਮਾਂ 'ਚ ਹਿੱਸਾ ਲਿਆ ਸੀ ਅਤੇ ਕੀਰਤਨ ਵੀ ਕੀਤਾ ਸੀ। ਸਿਹਤ ਵਿਭਾਗ ਦੀ ਟੀਮ ਨੇ ਅੰਮ੍ਰਿਤਸਰ ਵਿਖੇ ਭਾਈ ਨਿਰਮਲ ਸਿੰਘ ਦੀ ਰਿਹਾਇਸ 'ਤੇ ਪਹੁੰਚੀ ਅਤੇ ਪੂਰੇ ਇਲਾਕੇ ਨੂੰ ਸੈਨੇਟਾਈਜ਼ ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਵਿਭਾਗ ਵੱਲੋਂ ਪਰਿਵਾਰਕ ਮੈਂਬਰਾਂ ਦੇ ਸੈਂਪਲ ਲਏ ਗਏ ਅਤੇ ਉਨ੍ਹਾਂ ਨੂੰ ਆਈਸੋਲੇਸ਼ਨ 'ਚ ਰੱਖਿਆ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.