ਨਵੀਂ ਦਿੱਲੀ : ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੀ ਕੇਂਦਰੀ ਚੋਣ ਬੈਠਕ ਸ਼ੁੱਕਰਵਾਰ ਨੂੰ ਹੋਵੇਗੀ। ਇਸ ਬੈਠਕ ਵਿੱਚ ਉਨ੍ਹਾਂ ਸੀਟਾਂ 'ਤੇ ਉਮੀਦਵਾਰਾਂ ਦੇ ਨਾਂਅ ਐਲਾਨੇ ਜਾਣਗੇ, ਜਿਥੋ ਅਜੇ ਤੱਕ ਕੋਈ ਉਮੀਦਵਾਰ ਨਹੀਂ ਐਲਾਨੇ ਗਏ ਹਨ।
ਦੱਸਣਯੋਗ ਹੈ ਕਿ ਵੀਰਵਾਰ ਸ਼ਾਮ ਭਾਜਪਾ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣੀ ਪਹਿਲੀ ਲਿਸਟ ਜਾਰੀ ਕੀਤੀ ਸੀ। ਇਸ ਲਿਸਟ ਮੁਤਾਬਕ 184 ਉਮੀਦਵਾਰਾਂ ਦੇ ਨਾਂਅ ਐਲਾਨੇ ਗਏ ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦਾ ਨਾਂਅ ਵੀ ਸ਼ਾਮਲ ਹੈ।
ਸੂਚੀ ਦੇ ਮੁਤਾਬਕ ਪ੍ਰਧਾਨ ਮੰਤਰੀ ( ਵਾਰਾਨਸੀ) , ਭਾਜਪਾ ਪ੍ਰਧਾਨ ਅਮਿਤ ਸ਼ਾਹ ਗਾਂਧੀਨਗਰ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਲਖਨਊ, ਨਿਤਿਨ ਗਡਕਰੀ ਨਾਗਪੁਰ ਅਤੇ ਸਮ੍ਰਿਤੀ ਇਰਾਨ ਅਮੇਠੀ ( ਉੱਤਰ ਪ੍ਰਦੇਸ਼) ਤੋਂ ਲੋਕ ਸਭਾ ਚੋਣਾਂ ਲੜਨਗੇ।