ਬਾਗਪਤ: ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਜੇ ਖੋਖਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਕਿਹਾ ਜਾ ਰਿਹਾ ਹੈ ਕਿ ਇਸ ਘਟਨਾ ਨੂੰ 3 ਅਣਪਛਾਤੇ ਲੋਕਾਂ ਨੇ ਅੰਜਾਮ ਦਿੱਤਾ ਹੈ। ਜਦੋਂ ਸੰਜੇ ਆਪਣੇ ਖੇਤਾਂ ਵੱਲ ਸਵੇਰ ਦੀ ਸੈਰ ਲਈ ਜਾ ਰਹੇ ਸੀ ਉਸ ਵੇਲੇ ਇਹ ਘਟਨਾ ਵਾਪਰੀ ਹੈ।
ਇਸ ਘਟਨਾ ਨੂੰ ਲੈ ਕੇ ਸਥਾਨਕ ਅਤੇ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਲੋਕਾਂ ਨੇ ਪੁਲਿਸ ਅਤੇ ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਕੀਤੇ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਹਾਲਾਂਕਿ ਅਜੇ ਤੱਕ ਇਹ ਮੁਤੱਲਕ ਕੁਝ ਵੀ ਸਾਫ਼ ਨਹੀਂ ਹੋ ਸਕਿਆ ਕਿ ਆਖ਼ਰ ਇਸ ਕਤਲ ਪਿੱਛੇ ਕੀ ਕਾਰਨ ਹੋ ਸਕਦਾ ਹੈ। ਪੁਲਿਸ ਮੁਤਾਬਕ, ਇਹ ਮਾਮਲਾ ਪੁਰਾਣੀ ਕਿੜ ਦਾ ਹੋ ਸਕਦਾ ਹੈ।
![ਪੁਲਿਸ ਨੇ ਮੌਕੇ ਤੇ ਪਹੁੰਚ ਜਾਂਚ ਕੀਤੀ ਸ਼ੁਰੂ](https://etvbharatimages.akamaized.net/etvbharat/prod-images/up-bag-01-pathrav-baraut-avb-10082_11082020093529_1108f_1597118729_434.jpg)
ਇਸ ਮਾਮਲੇ ਬਾਰੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬਾਗਪਤ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ 24 ਘੰਟਿਆਂ ਵਿੱਚ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਜ਼ਿਕਰ ਕਰ ਦਈਏ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੈ ਬਾਗਪਤ ਵਿੱਚ ਬੀਜੇਪੀ ਦੇ ਨੇਤਾ ਦੇ ਗੋਲ਼ੀ ਚੱਲੀ ਹੋਵੇ, ਇਸ ਤੋਂ ਪਹਿਲਾਂ ਵੀ ਜੂਨ ਵਿੱਚ ਬੀਜੀਪੇ ਨੇਤਾ ਦੇ ਪੁੱਤ ਦਾ ਕਿਸੇ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਤੋਂ ਇਲਾਵਾ ਰਾਸ਼ਟਰੀ ਲੋਕ ਦਲ ਦੇ ਆਗੂ ਦੇਸ਼ਪਾਲ ਖੋਖਰ ਦਾ ਵੀ ਗੋਲ਼ੀ ਮਾਰ ਕਤਲ ਕੀਤਾ ਗਿਆ ਸੀ।