ਨਵੀਂ ਦਿੱਲੀ : ਸਾਬਕਾ ਕੇਂਦਰੀ ਮੰਤਰੀ ਅਰੁਣ ਜੇਟਲੀ ਸਣੇ ਭਾਜਪਾ ਪਾਰਟੀ ਨੇ ਇੱਕ ਸਾਲ 'ਚ ਆਪਣੇ ਕਈ ਦਿੱਗਜ ਨੇਤਾਵਾਂ ਨੂੰ ਗੁਆ ਦਿੱਤਾ ਹੈ।
ਇੰਨ੍ਹਾਂ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ, ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਸਾਬਕਾ ਵਿੱਤ ਮੰਤਰੀ ਅਰੁਣ ਜੇਟਲੀ , ਗੋਆ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਪਰਿਕਰ ਅਤੇ ਸਾਬਕਾ ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਨਾਂਅ ਸ਼ਾਮਲ ਹੈ।
ਭਾਜਪਾ ਪਾਰਟੀ ਦੇ ਸੀਨੀਅਰ ਨੇਤਾਵਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ 16 ਅਗਸਤ 2018 ਨੂੰ 93 ਸਾਲ ਦੀ ਉਮਰ 'ਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਇਸ ਤੋਂ ਬਾਅਦ ਸੰਸਦੀ ਮਾਮਲਿਆਂ ਦੇ ਸਾਬਕਾ ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਨਵੰਬਰ 2018 ਵਿੱਚ ਦੇਹਾਂਤ ਹੋ ਗਿਆ।
ਮਾਰਚ, 2019 'ਚ ਗੋਆ ਦੇ ਮੁੱਖ ਮੰਤਰੀ ਅਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਰਿਕਰ ਦੀ ਮੌਤ ਨਾਲ ਪਾਰਟੀ ਨੂੰ ਇੱਕ ਹੋਰ ਝੱਟਕਾ ਲਗਾ। ਪਰਿਕਰ ਨੇ ਰਾਫੇਲ ਸੌਦੇ ਅਤੇ ਸਰਜ਼ੀਕਲ ਸਟਰਾਈਕ ਦੌਰਾਨ ਰੱਖਿਆ ਪੋਰਟਫੋਲਿਓ ਦੀ ਜ਼ਿੰਮੇਵਾਰੀ ਨਿਭਾਈ ਸੀ।
ਇਸ ਤੋਂ ਬਾਅਦ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਸਾਬਕਾ ਕੇਂਦਰੀ ਅਤੇ ਵਿੱਤ ਮੰਤਰੀ ਅਰੁਣ ਜੇਟਲੀ ਦਾ ਬਹੁਤ ਹੀ ਘੱਟ ਸਮੇਂ ਵਿੱਚ ਦੇਹਾਂਤ ਹੋ ਗਿਆ। ਇੰਨ੍ਹਾਂ ਦੋਹਾਂ ਦਿੱਗਜ਼ਾਂ ਦੀ ਮੌਤ ਤੋਂ ਬਾਅਦ ਮਹਿਜ 18 ਦਿਨਾਂ 'ਚ ਪਾਰਟੀ ਵਿੱਚ ਆਈ ਕਮੀ ਨੂੰ ਪੂਰਾ ਕਰਨ ਲਈ ਕਾਫ਼ੀ ਸਮਾਂ ਲਗੇਗਾ।
ਪਾਰਟੀ ਦੇ ਸੁਸ਼ਮਾ ਸਵਰਾਜ ਅਤੇ ਅਰੁਣ ਜੇਟਲੀ ਵਰਗੇ ਦਿੱਗਜ਼ ਨੇਤਾਵਾਂ ਦੀ ਅਚਾਨਕ ਮੌਤ ਕਾਰਨ ਪਾਰਟੀ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।
ਇੰਨ੍ਹਾਂ ਦੋਹਾਂ ਨੇਤਾਵਾਂ ਨੇ ਵੱਧ ਚੜ੍ਹ ਕੇ ਭਾਜਪਾ ਪਾਰਟੀ ਦੇ ਸੰਘਰਸ਼ ਵਿੱਚ ਹਿੱਸਾ ਲਿਆ ਸੀ ਅਤੇ ਰਾਸ਼ਟਰੀ ਰਾਜਨੀਤੀ ਦੇ ਪ੍ਰਮੁੱਖ ਨੇਤਾਵਾਂ ਵਜੋਂ ਆਪਣਾ ਮਹੱਤਵਪੂਰਣ ਯੋਗਦਾਨ ਪਾਇਆ ਸੀ।