ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਇਸ ਸੂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਹੇਮਾ ਮਾਲਿਨੀ ਅਤੇ ਗੌਤਮ ਗੰਭੀਰ ਸਣੇ 40 ਲੋਕਾਂ ਦਾ ਨਾਂਅ ਸ਼ਾਮਲ ਹੈ।
ਦੱਸ ਦਈਏ ਕਿ ਹਾਲ ਹੀ ਵਿੱਚ ਕਾਂਗਰਸ ਨੇ ਵੀ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਦਾ ਨਾਂਅ ਸ਼ਾਮਲ ਹੈ।