ETV Bharat / bharat

ਹਰਿਆਣਾ ਚੋਣਾਂ ਲਈ ਭਾਜਪਾ ਨੇ 78 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ - ਭਾਜਪਾ ਨੇ ਜਾਰੀ ਕੀਤੀ 78 ਉਮੀਦਵਾਰਾਂ ਦੀ ਸੂਚੀ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ 78 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਮਨੋਹਰ ਲਾਲ ਖੱਟਰ ਨੂੰ ਕਰਨਾਲ ਸੀਟ ਤੋਂ ਉਮੀਦਵਾਰ ਐਲਾਨਿਆ ਹੈ।

ਹਰਿਆਣਾ ਚੋਣਾਂ
author img

By

Published : Sep 30, 2019, 10:11 PM IST

ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਭਾਰਤੀ ਜਨਤਾ ਪਾਰਟੀ ਨੇ 78 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਰਨਾਲ ਚੋਣ ਮੈਦਾਨ ਤੋਂ ਉਤਾਰਿਆ ਹੈ।
ਇਸ ਸੂਚੀ ਵਿੱਚ 38 ਮੌਜੂਦਾ ਵਿਧਾਇਕਾਂ ਨੂੰ ਟਿਕਟ ਦਿੱਤੀ ਗਈ ਹੈ ਇਸ ਦੇ ਨਾਲ਼ ਹੀ 7 ਵਿਧਾਇਕਾਂ ਦੀ ਟਿਕਟ ਕੱਟੀ ਗਈ ਹੈ। ਹਰਿਆਣਾ ਵਿੱਚ ਵਿਧਾਨ ਸਭਾ ਦੀਆਂ ਕੁੱਲ 90 ਸੀਟਾਂ ਹਨ। ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਨੇ ਹਾਲ ਹੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਰੈਸਲਰ ਬਬੀਤਾ ਫੋਗਾਟ ਅਤੇ ਯੋਗੇਸ਼ਵਰ ਦੱਤ ਨੂੰ ਵੀ ਟਿਕਟ ਦਿੱਤਾ ਗਿਆ ਹੈ। ਬਬੀਤਾ ਫੋਗਾਟ ਨੂੰ ਦਾਦਰੀ ਅਤੇ ਯੋਗੇਸ਼ਵਰ ਦੱਤ ਨੂੰ ਸੋਨੀਪੱਤ ਦੇ ਬਰੌਦਾ ਤੋਂ ਟਿਕਟ ਦਿੱਤਾ ਹੈ।

ਦੱਸ ਦਈਏ ਕਿ ਐਤਵਾਰ ਨੂੰ ਦਿੱਲੀ ਵਿੱਚ ਭਾਜਪਾ ਦੇ ਦਫ਼ਤਰ ਵਿੱਚ ਕੇਂਦਰੀ ਚੋਣ ਸਮਿਤੀ ਦੀ ਬੈਠਕ ਹੋਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਿੱਚ ਹੋਈ ਬੈਠਕ ਵਿੱਚ ਹਰਿਆਣਾ ਅਤੇ ਮਹਾਂਰਾਸ਼ਟਰ ਦੇ ਉਮੀਦਵਾਰਾਂ ਬਾਰੇ ਚਰਚਾ ਹੋਈ ਸੀ।ਮਹਾਂਰਾਸ਼ਟਰ ਅਤੇ ਹਰਿਆਣਾ ਵਿੱਚ ਵਿਧਾਨਸਭਾ ਚੋਣਾਂ ਦੀਆਂ ਤਰੀਕਾ ਦਾ ਚੋਣ ਕਮਿਸ਼ਨ ਨੇ ਹਾਲ ਹੀ ਵਿੱਚ ਐਲਾਨ ਕਰ ਦਿੱਤਾ ਹੈ। ਮਹਾਂਰਾਸ਼ਟਰ ਅਤੇ ਹਰਿਆਣਾ ਵਿੱਚ 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਦਾ ਨਤੀਜ਼ਾ 24 ਅਕਤੂਬਰ ਨੂੰ ਆਵੇਗਾ।
ਮਹਾਂਰਾਸ਼ਟਰ ਅਤੇ ਹਰਿਆਣਾ ਦੀਆਂ ਚੋਣਾਂ ਦੇ ਨਾਲ਼ ਪੰਜਾਬ ਦੀਆਂ ਚਾਰ ਸੀਟਾਂ ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦਾ ਨਤੀਜ਼ਾ ਵੀ 24 ਅਕਤੂਬਰ ਨੂੰ ਆਵੇਗਾ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਸੀ ਕਿ ਉਹ ਭਾਰਤੀ ਜਨਤਾ ਪਾਰਟੀ ਨਾਲ਼ ਮਿਲ ਕੇ ਚੋਣਾਂ ਲੜਨਗੇ ਪਰ ਅਕਾਲੀਆਂ ਅਤੇ ਭਾਜਪਾ ਦੇ ਗੱਠਜੋੜ ਵਿੱਚ ਤਰੇੜ ਆ ਗਈ। ਇਸ ਤੋਂ ਬਾਅਦ ਅਕਾਲੀਆਂ ਨੇ ਕਿਹਾ ਸੀ ਕਿ ਉਹ ਹਰਿਆਣਾ ਦੀਆਂ ਸਾਰੀਆਂ ਸੀਟਾਂ ਤੇ ਚੋਣਾਂ ਲੜੇਗੀ ਪਰ ਅਜੇ ਤੱਕ ਅਕਾਲੀਆਂ ਨੇ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ।

Intro:Body:

jyoti

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.