ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਬੀਜੇਪੀ) ਸੋਮਵਾਰ ਨੂੰ ਆਪਣੇ ਨਵੇਂ ਕੌਮੀ ਪ੍ਰਧਾਨ ਦਾ ਐਲਾਨ ਕਰੇਗੀ। ਬੀਜੇਪੀ ਦੇ ਕਾਰਜਕਾਰੀ ਪ੍ਰਧਾਨ ਜੇ ਪੀ ਨੱਡਾ ਦਾ ਕੌਮੀ ਪ੍ਰਧਾਨ ਬਣਨਾ ਲਗਭਗ ਤੈਅ ਹੈ। ਉਹ ਅਮਿਤ ਸ਼ਾਹ ਕੋਲੋਂ ਪਾਰਟੀ ਦੀ ਵਾਗਡੋਰ ਸੰਭਾਲਣਗੇ। ਉਹ ਸਵੇਰੇ 10.30 ਵਜੇ ਨਾਮਜਦਗੀ ਦਾਖਲ ਕਰਨਗੇ।
ਅਮਿਤ ਸ਼ਾਹ ਇਸ ਸਮੇਂ ਨਰਿੰਦਰ ਮੋਦੀ ਦੀ ਕੈਬਿਨੇਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਵਜੋਂ ਸੇਵਾ ਨਿਭਾ ਰਹੇ ਹਨ ਅਤੇ ਹੁਣ ਤੱਕ ਪਾਰਟੀ ਮੁਖੀ ਦੀ ਸੇਵਾ ਵੀ ਕਰ ਰਹੇ ਹਨ। ਭਾਜਪਾ ਦੇ ਕੌਮੀ ਪ੍ਰਧਾਨ ਦਾ ਐਲਾਨ ਪਾਰਟੀ ਦੇ ਮੁੱਖ ਦਫਤਰ ਦੀਨ ਦਿਆਲ ਉਪਾਧਿਆ ਮਾਰਗ ਵਿਖੇ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਵਿਸਾਖੀ ਮੌਕੇ 3 ਹਜ਼ਾਰ ਸਿੱਖ ਸ਼ਰਧਾਲੂ ਕਰਨਗੇ ਪਾਕਿ ਸਥਿਤ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨ
ਪਾਰਟੀ ਸੂਤਰਾਂ ਅਨੁਸਾਰ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੂੰ ਪਾਰਟੀ ਮੁਖੀ ਬਣਾਇਆ ਜਾਣਾ ਹੈ ਅਤੇ ਉਹ ਬਿਨਾਂ ਮੁਕਾਬਲਾ ਚੁਣੇ ਜਾਣਗੇ। ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੰਤਰੀ ਨੱਡਾ ਨੂੰ ਕਾਫੀ ਤਜ਼ਰਬਾ ਹੈ।
ਜੂਨ 2019 ਵਿੱਚ ਸੱਤਾਧਾਰੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਣ ਤੋਂ ਬਾਅਦ ਉਹ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਣੇ। ਬੀਜੇਪੀ ਦੇ ਸੂਬਾ ਪ੍ਰਧਾਨ, ਜਨਰਲ ਸਕੱਤਰ ਅਤੇ ਸੀਨੀਅਰ ਆਗੂ ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਮੌਜੂਦ ਹੋਣਗੇ।