ਨਵੀਂ ਦਿੱਲੀ: ਦਿੱਲੀ 'ਚ ਭਾਜਪਾ ਨੇ ਸੱਤਾ ਸੀਟਾਂ ਤੇ ਜਿੱਤ ਹਾਸਿਲ ਕਰ ਹੁੰਝਾ ਫੇਰ ਦਿਤਾ ਹੈ। ਰਾਜਧਾਨੀ ਦੀ ਉੱਤਰੀ-ਪੂਰਬੀ ਦਿੱਲੀ ਦੀ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਮਨੋਜ ਤਿਵਾੜੀ ਨੇ ਵੱਡੀ ਜੀਤ ਹਾਸਿਲ ਕੀਤੀ ਹੈ।
ਇਸ ਤੋਂ ਇਲਾਵਾ ਪੂਰਬੀ ਦਿੱਲੀ 'ਚ ਕ੍ਰਿਕਟਰ ਤੋਂ ਨੇਤਾ ਬਣੇ ਭਾਜਪਾ ਉਮੀਦਵਾਰ ਗੌਤਮ ਗੰਭੀਰ ਨੇ ਵੱਡੀ ਜਿੱਤ ਹਾਸਿਲ ਕੀਤੀ ਹੈ। ਗੌਤਮ ਨੇ 3 ਲੱਖ ਵੋਟਾਂ ਦੇ ਵੱਡੇ ਫ਼ਾਸਲੇ ਨਾਲ ਕਾਂਗਰਸ ਉਮੀਦਵਾਰ ਅਰਵਿੰਦਰ ਸਿੰਘ ਲਵਲੀ ਨੂੰ ਪਛਾੜ ਕੇ ਇਹ ਜਿੱਤ ਹਾਸਿਲ ਕੀਤੀ ਹੈ।
ਦੂਜੇ ਪਾਸੇ ਦਿੱਲੀ ਦੇ ਉੱਤਰ-ਪੱਛਮੀ ਲੋਕ ਸਭਾ ਸੀਟਾਂ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਹੰਸ ਰਾਜ ਹੰਸ ਨੇ ਆਮ ਆਦਮੀ ਪਾਰਟੀ ਉਮੀਦਵਾਰ ਗੁੱਗਨ ਸਿੰਘ ਨੂੰ ਲਗਭਗ ਡੇਢ ਲੱਖ ਵੋਟਾਂ ਨਾਲ ਹਰਾਇਆ ਹੈ।