ETV Bharat / bharat

'ਕਾਬੁਲ ਹਮਲੇ ‘ਚ ਮਾਰੇ ਗਏ 3 ਸਿੱਖਾਂ ਦੀਆਂ ਮ੍ਰਿਤਕ ਦੇਹਾਂ ਕੱਲ੍ਹ ਲਿਆਂਦੀਆਂ ਜਾਣਗੀਆਂ ਭਾਰਤ' - ਅਫਗਾਨਿਸਤਾਨ ਵਿੱਚ ਸਿੱਖ ਆਬਾਦੀ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਸਾਰੇ ਅਫਗਾਨ ਸਿੱਖਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਜੋ ਅਫਗਾਨਿਸਤਾਨ ਛੱਡ ਕੇ ਭਾਰਤ ਵਿੱਚ ਵਸਣਾ ਚਾਹੁੰਦੇ ਹਨ।

ਬਾਦਲ ਪਰਿਵਾਰ
ਬਾਦਲ ਪਰਿਵਾਰ
author img

By

Published : Mar 29, 2020, 8:30 PM IST

ਚੰਡੀਗੜ੍ਹ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਸਾਰੇ ਅਫਗਾਨ ਸਿੱਖਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰਨ ਲਈ ਲੋੜੀਂਦੇ ਕਦਮ ਚੁੱਕਣ, ਜੋ ਅਫਗਾਨਿਸਤਾਨ ਛੱਡ ਕੇ ਭਾਰਤ ਵਿਚ ਵਸਣਾ ਚਾਹੁੰਦੇ ਹਨ।

ਸੁਖਬੀਰ ਬਾਦਲ ਨੇ ਟਵੀਟ ਕਰਦਿਆ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਉਹ ਕਹਿ ਰਹੇ ਹਨ ਕਿ ਕਾਬੁਲ ਵਿੱਚ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਸੀ ਕਿ ਤਕਰੀਬਨ 500 ਕੁ ਪਰਿਵਾਰ ਅਫਗਾਨਿਸਤਾਨ ਵਿੱਚ ਰਹਿ ਗਿਆ ਹੈ। ਉਨ੍ਹਾਂ ਨੇ ਕਿਹਾ ਜੋ ਸਿੱਖ ਪਰਿਵਾਰ ਉੱਥੇ ਰਹਿ ਗਏ ਹਨ ਉਹ ਹਰ ਰੋਜ ਜ਼ਿੰਦਗੀ ਮੌਤ ਦਾ ਸਾਹਮਣਾ ਕਰ ਰਹੇ ਹਨ, ਉਹ ਭਾਰਤ ਆਉਣਾ ਚਾਹੁੰਦੇ ਹਨ। ਇਸ ਨੇ ਨਾਲ ਹੀ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਅਫਗਾਨਿਸਤਾਨ ਦੇ ਰਾਸ਼ਟਰਪਤੀ ਨਾਲ ਗੱਲ ਕਰਕੇ ਜਿਨ੍ਹੇ ਵੀ ਪਰਿਵਾਰ ਅਫਗਾਨਿਸਤਾਨ ਵਿੱਚੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵਾਪਸ ਭਾਰਤ ਲਿਆਂਦਾ ਜਾਵੇ।

  • I appeal to PM @narendramodi ji to take up the issue of the safety & security of the Sikh community in #Afghanistan with the latter govt & also Initiate an exercise to relocate all Sikhs who want to leave Afghanistan due to the growing insecurity to their lives & livelihood. 2/2

    — Harsimrat Kaur Badal (@HarsimratBadal_) March 29, 2020 " class="align-text-top noRightClick twitterSection" data=" ">

ਉਥੇ ਹੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਅਫਗਾਨਿਸਤਾਨ ਵਿੱਚ ਵਸਦੇ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਉੱਥੇ ਦੀ ਸਰਕਾਰ ਕੋਲ ਉਠਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਅਫਗਾਨਿਸਤਾਨ ਵਿਚ ਬਹੁਤ ਜ਼ਿਆਦਾ ਕਸ਼ਟ ਭੋਗਣੇ ਪੈ ਰਹੇ ਹਨ। ਹਰ ਰੋਜ਼ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਉੱਥੇ ਸਿੱਖਾਂ ਉਤੇ ਹਮਲੇ ਹੋ ਚੁੱਕੇ ਹਨ, ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸਿੱਖ ਅਫਗਾਨਿਸਤਾਨ ਛੱਡ ਕੇ ਭਾਰਤ ਵਿਚ ਵਸਣਾ ਚਾਹੁੰਦੇ ਹਨ। ਇਸ ਲਈ ਜਲਦੀ ਤੋਂ ਜਲਦੀ ਉਨ੍ਹਾਂ ਦਾ ਇੱਥੇ ਮੁੜ ਵਸੇਬਾ ਕਰਵਾਇਆ ਜਾਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਖੁਲਾਸਾ ਕੀਤਾ ਹੈ ਕਿ ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਤੇ ਹਮਲੇ ਵਿਚ ਮਾਰੇ ਗਏ ਤਿੰਨ ਸਿੱਖਾਂ, ਜਿਨ੍ਹਾਂ ਦੇ ਪਰਿਵਾਰ ਭਾਰਤ ਵਿਚ ਰਹਿੰਦੇ ਹਨ, ਦੀਆਂ ਮ੍ਰਿਤਕ ਦੇਹਾਂ ਕੱਲ੍ਹ ਯਾਨਿ ਸੋਮਵਾਰ ਨੂੰ ਵਤਨ ਵਾਪਸ ਲਿਆਂਦੀਆਂ ਜਾਣਗੀਆਂ।

ਇਹ ਵੀ ਪੜੋ:ਸੂਬਾ ਸਰਕਾਰ ਵੱਲੋਂ ਪਰਵਾਸੀ ਮਜ਼ਦੂਰਾਂ ਦੇ ਹਿੱਤ 'ਚ ਵੱਡਾ ਫ਼ੈਸਲਾ

ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਦੋ ਸਿੱਖਾਂ ਸ਼ੰਕਰ ਸਿੰਘ ਅਤੇ ਜੀਵਨ ਸਿੰਘ ਦੇ ਪਰਿਵਾਰ ਲੁਧਿਆਣਾ ਵਿਚ ਰਹਿੰਦੇ ਹਨ ਜਦਕਿ ਤੀਜੇ ਵਿਅਕਤੀ ਧਿਆਨ ਸਿੰਘ ਦਾ ਪਰਿਵਾਰ ਦਿੱਲੀ ਵਿਚ ਰਹਿੰਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.