ETV Bharat / bharat

ਜੰਮੂ ਕਸ਼ਮੀਰ: ਸੁਰੱਖਿਆ ਬਲਾਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਨਜਿੱਠਣ ਲਈ ਤਿਆਰ ਫੌਜ - ਸ਼ੋਪੀਆਂ 'ਚ ਮੁਠਭੇੜ

ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਫੌਜ ਵੱਲੋਂ 4 ਅੱਤਵਾਦੀਆਂ ਨੂੰ ਹਲਾਕ ਕਰਨ ਮਗਰੋਂ ਫੌਜ 'ਤੇ ਹਮਲੇ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਸੈਕਟਰ ਕਮਾਂਡਰ ਬ੍ਰਿਗੇਡੀਅਰ ਅਜੈ ਕਟੋਚ ਨੇ ਕਿਹਾ ਕਿ ਫੌਜ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।

ਜੰਮੂ ਕਸ਼ਮੀਰ: ਸੁਰੱਖਿਆ ਬਲਾਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਨਜਿੱਠਣ ਲਈ ਤਿਆਰ ਫੌਜ

author img

By

Published : Jul 19, 2020, 7:38 PM IST

ਸ੍ਰੀਨਗਰ: ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਆਮਸ਼ੀਪੋਰਾ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਈ ਮੁਠਭੇੜ ਵਿੱਚ ਸੁਰੱਖਿਆ ਬਲਾਂ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਸੈਕਟਰ ਕਮਾਂਡਰ ਬ੍ਰਿਗੇਡੀਅਰ ਅਜੈ ਕਟੋਚ ਨੇ ਮੀਡੀਆ ਨਾਲ ਮੁਠਭੇੜ ਬਾਰੇ ਗੱਲਬਾਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸਾਨੂੰ ਇਲਾਕੇ ਵਿੱਚ ਪਾਕਿਸਤਾਨੀ ਅੱਤਵਾਦੀਆਂ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ।

ਜਾਣਕਾਰੀ ਦੇ ਆਧਾਰ 'ਤੇ ਰਾਤ ਨੂੰ ਆਮਸ਼ੀਪੋਰਾ 'ਚ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਕਿਹਾ ਕਿ ਸੈਨਾ ਨੂੰ ਇਲਾਕੇ ਵਿੱਚ 5 ਅੱਤਵਾਦੀਆਂ ਦੀ ਖ਼ਬਰ ਮਿਲੀ ਸੀ, ਜਿਨ੍ਹਾਂ ਵਿੱਚੋਂ ਫੌਜ ਨੇ 4 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਮਾਰੇ ਗਏ ਅੱਤਵਾਦੀ ਪਾਕਿਸਤਾਨ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਲਈ ਇਹ ਵੱਡੀ ਸਫਲਤਾ ਹੈ ਕਿਉਂਕਿ ਉਨ੍ਹਾਂ ਨੇ ਖੇਤਰ ਨੂੰ ਅੱਤਵਾਦੀ ਮੁਕਤ ਬਣਾ ਦਿੱਤਾ। ਮਾਰੇ ਗਏ ਅੱਤਵਾਦੀਆਂ ਕੋਲੋਂ ਕੁਝ ਵਿਸਫੋਟਕ ਆਈਈਡੀ ਸਮੱਗਰੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੀਐਮ ਮੋਦੀ ਦੇ ਟਵਿੱਟਰ ਫੌਲੋਅਰਜ਼ ਦੀ ਗਿਣਤੀ 6 ਕਰੋੜ ਤੋਂ ਪਾਰ

ਕਟੋਚ ਨੇ ਕਿਹਾ ਕਿ ਪਾਕਿਸਤਾਨ ਲਗਾਤਾਰ ਅੱਤਵਾਦੀਆਂ ਨੂੰ ਕਸ਼ਮੀਰ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ, ਤਾਂ ਜੋ ਇਥੇ ਸ਼ਾਂਤੀ ਭੰਗ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਸੈਨਾ ਕੋਲ ਅੰਦਰੂਨੀ ਜਾਣਕਾਰੀ ਹੈ ਕਿ ਅੱਤਵਾਦੀ ਸੁਰੱਖਿਆ ਬਲਾਂ 'ਤੇ ਹਮਲਾ ਕਰ ਸਕਦੇ ਹਨ, ਪਰ ਫੌਜ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.