ਲੰਡਨ: ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁਲਜ਼ਮ ਹੀਰਾ ਕਾਰੋਬਾਰੀ ਨੀਰਵ ਮੋਦੀ ਨੇ ਬ੍ਰਿਟੇਨ ਦੀ ਅਦਾਲਤ ਵਿੱਚ ਜ਼ਮਾਨਤ ਲਈ ਪਟੀਸ਼ਨ ਦਰਜ ਕੀਤੀ ਸੀ। ਅਦਾਲਤ ਨੇ ਉਸ ਦੀ ਜ਼ਮਨਾਤ ਅਰਜ਼ੀ ਰੱਦ ਕਰ ਦਿੱਤੀ ਹੈ।
ਨੀਰਵ ਮੋਦੀ 7 ਮਹੀਨੇ ਤੋਂ ਲੰਡਨ ਦੀ ਜੇਲ੍ਹ ਵਿੱਚ ਬੰਦ ਹੈ। ਭਾਰਤ ਦੀ ਅਪੀਲ ਉੱਤੇ ਹਵਾਲਗੀ ਵਾਰੰਟ ਜਾਰੀ ਹੋਣ ਤੋਂ ਬਾਅਦ ਲੰਡਨ ਪੁਲਿਸ ਨੇ ਉਸ ਨੂੰ 19 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ।
ਬ੍ਰਿਟਿਸ਼ ਅਦਾਲਤ ਨੇ ਨੀਰਵ ਮੋਦੀ ਦੀਆਂ 4 ਜ਼ਮਾਨਤ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। 19 ਸਤੰਬਰ ਨੂੰ ਨੀਰਵ ਮੋਦੀ ਦੀ ਹਿਰਾਸਤ 17 ਅਕਤੂਬਰ ਤੱਕ ਵਧਾ ਦਿੱਤੀ ਗਈ ਸੀ। ਨੀਰਵ ਮੋਦੀ ਪੰਜਾਬ ਨੈਸ਼ਨਲ ਬੈਂਕ ਵਿੱਚ ਹੋਏ 14,000 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਹੈ। ਵੈਸਟਮਿੰਸਟਰ ਮੈਜਿਸਟਰੇਟ ਕੋਰਟ ਦੀ ਜ਼ਿਲ੍ਹਾ ਜੱਜ ਨੀਨਾ ਟੈਂਪੀਆ ਨੇ ਮੁਲਜ਼ਮ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਹਿਰਾਸਤ 11 ਨਵੰਬਰ ਤੱਕ ਵਧਾ ਦਿੱਤੀ ਸੀ।
ਦੱਸ ਦਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਇਕ ਵਾਰ ਮੁੜ ਨੀਰਵ ਮੋਦੀ ਦੀਆਂ ਕਾਰਾਂ ਦੀ ਨਿਲਾਮੀ ਦੀ ਤਿਆਰੀ ਕਰ ਰਿਹਾ ਹੈ। ਨੀਰਵ ਮੋਦੀ ਦੀਆਂ 13 ਕਾਰਾਂ ਨੂੰ ਨਿਲਾਮੀ ਵਿੱਚ ਸ਼ਾਮਲ ਕੀਤਾ ਜਾਵੇਗਾ। ਨੀਰਵ ਮੋਦੀ ਦੀਆਂ 13 ਕਾਰਾਂ ਦੀ 7 ਨਵੰਬਰ ਨੂੰ ਨਿਲਾਮ ਕੀਤੀ ਜਾਵੇਗੀ।