ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਹੁ-ਇੰਤਜ਼ਾਰ ਕੀਤੇ ਆਮ ਬਜਟ 2021-22 ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ। ਸੰਸਦ ਦਾ ਬਜਟ ਸੈਸ਼ਨ ਚੱਲ ਰਿਹਾ ਹੈ ਅਤੇ ਪਹਿਲਾਂ ਤੋਂ ਨਿਰਧਾਰਤ ਸੂਚੀ ਮੁਤਾਬਕ ਵਿੱਤ ਮੰਤਰੀ ਨੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਭਾਰਤ ਦੀਆਂ ਆਰਥਿਕ ਯੋਜਨਾਵਾਂ ਨੂੰ ਸੰਸਦ ਵਿੱਚ ਪੇਸ਼ ਕੀਤਾ।
ਸਿੱਖਿਆ ਖੇਤਰ ਦੇ ਬਜਟ ਦੀਆਂ ਮੁੱਖ ਗੱਲਾਂ: -
- ਲੱਦਾਖ ਵਿੱਚ ਉੱਚ ਸਿੱਖਿਆ ਲਈ ਲੇਹ ਵਿੱਚ ਇੱਕ ਕੇਂਦਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ।
- ਜਲਦ ਹੀ ਉੱਚ ਸਿੱਖਿਆ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ।
- ਗੈਰ ਸਰਕਾਰੀ ਸੰਗਠਨਾਂ, ਪ੍ਰਾਈਵੇਟ ਸਕੂਲ ਅਤੇ ਰਾਜਾਂ ਦੀ ਭਾਈਵਾਲੀ ਵਿੱਚ 100 ਨਵੇਂ ਸੈਨਿਕ ਸਕੂਲ ਸਥਾਪਤ ਕੀਤੇ ਜਾਣਗੇ।
- 15 ਹਜ਼ਾਰ ਆਦਰਸ਼ ਸਕੂਲ ਬਣਾਏ ਜਾਣਗੇ।
- ਏਕਲਵਿਆ ਮਾਡਲ ਰਿਹਾਇਸ਼ੀ ਸਕੂਲਾਂ ਦੀ ਲਾਗਤ ਵਧਾਉਣ ਦੀ ਵਿਵਸਥਾ।
- ਆਦਿਵਾਸੀ ਖੇਤਰਾਂ ਵਿੱਚ ਯੂਨੀਵਰਸਿਟੀਆਂ ਖੋਲ੍ਹੀਆਂ ਜਾਣਗੀਆਂ।
- 4 ਕਰੋੜ ਦਲਿਤ ਵਿਦਿਆਰਥੀਆਂ ਨੂੰ ਲਾਭ ਮਿਲੇਗਾ।
- ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਤਿਆਰ ਕੀਤੀ ਜਾਵੇਗੀ, ਜਿਸ ਦੇ ਤਹਿਤ 2025-26 ਤੱਕ ਅਨੁਸੂਚਿਤ ਜਾਤੀ ਦੇ 4 ਕਰੋੜ ਵਿਦਿਆਰਥੀਆਂ ਲਈ 35,219 ਕਰੋੜ ਰੁਪਏ ਦੀ ਅਲਾਟਮੈਂਟ ਕੀਤੀ ਜਾਵੇਗੀ।