ਨਵੀਂ ਦਿੱਲੀ: ਭਜਨਪੁਰਾ ਖੇਤਰ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਢਹਿ ਗਈ ਹੈ। ਇਮਾਰਤ ਵਿੱਚ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਕੁਝ ਵਿਦਿਆਰਥੀਆਂ ਦੇ ਇੱਥੇ ਫਸੇ ਹੋਣ ਦਾ ਖ਼ਦਸ਼ਾ ਹੈ। ਘਟਨਾ ਵਾਲੀ ਥਾਂ 'ਤੇ 7 ਫਾਇਰ ਯੂਨਿਟ ਭੇਜੇ ਗਏ ਹਨ।
ਜਾਣਕਾਰੀ ਮੁਤਾਬਕ 5 ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਪਹਿਲਾ 12 ਬੱਚਿਆਂ ਨੂੰ ਬਾਹਰ ਕੱਢਿਆ ਗਿਆ ਹੈ ਜਦੋਂ ਕਿ 3 ਲਾਪਤਾ ਦੱਸੇ ਜਾ ਰਹੇ ਹਨ। ਰਾਹਤ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹਨ। ਘਟਨਾ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਹੈ। ਫਿਲਹਾਲ ਹਾਦਸੇ ਵਿੱਚ ਹੋਏ ਨੁਕਸਾਨ ਬਾਰੇ ਜਾਣਕਾਰੀ ਨਹੀਂ ਹੈ।
ਹੋਰ ਜਾਣਕਾਰੀ ਲਈ ਉਡੀਕ ਕਰੋਂ।