ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਵਿੱਚ ਹੋਈ ਘਟਨਾ ਵਿੱਚ ਆਪਣੀ ਜਾਨ ਗਵਾਉਣ ਵਾਲੇ ਇੰਸਪੈਕਟਰ ਸੁਬੋਧ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਸੁਮਿਤ ਦਲਾਲ ਦਾ ਬੁੱਤ ਸਥਾਪਤ ਕੀਤਾ ਗਿਆ ਹੈ। ਇਹ ਬੁੱਤ ਸਿਯਾਨਾ ਪਿੰਡ ਵਿੱਚ ਵੀ ਹੀ ਸਥਾਪਤ ਕੀਤਾ ਗਿਆ। ਸੁਮਿਤ ਦਲਾਲ ਦੀ ਮੌਤ ਵੀ ਉਸੇ ਹਿੰਸਾਂ ਵਿੱਚ ਹੋ ਗਈ ਸੀ।
ਬੁੱਤ ਸਥਾਪਤ ਕੀਤੇ ਜਾਣ ਦੇ ਸਬੰਧ ਵਿੱਚ ਸੁਮਿਤ ਦਲਾਲ ਦੇ ਪਿਤਾ ਕਹਿਣਾ ਹੈ ਕਿ ਸੂਬਾ ਸਰਕਾਰ ਉਨ੍ਹਾਂ ਦੀ ਨਹੀਂ ਸੁਣ ਰਹੀ ਹੈ। ਜੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਧਰਮ ਬਦਲ ਕੇ ਖੁਦਕੁਸ਼ੀ ਕਰ ਲੈਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਜੋ ਐਲਾਨ ਕੀਤੇ ਸੀ ਉਹ ਪੂਰੇ ਨਹੀਂ ਹੋਏ ਅਤੇ ਨਾ ਹੀ ਸੀਬੀਆਈ ਜਾਂਚ ਕਰਵਾਈ ਗਈ। ਇਹ ਮੰਗਾਂ 3 ਦਸੰਬਰ ਤੱਕ ਪੂਰੀਆਂ ਨਾ ਹੋਈਆਂ ਤਾਂ ਉਹ ਖੁਦਕੁਸ਼ੀ ਕਰ ਲੈਣਗੇ।
3 ਦਸੰਬਰ 2018 ਨੂੰ ਹੋਈ ਸੀ ਇਹ ਘਟਨਾ
ਜ਼ਿਕਰਯੋਗ ਹੈ ਕਿ 3 ਦਸੰਬਰ 2018 ਨੂੰ ਬੁਲੰਦਸ਼ਹਿਰ ਦੇ ਸਿਯਾਨਾ ਇਲਾਕੇ ਵਿੱਚ ਗਊ ਹੱਤਿਆ ਦੀ ਖ਼ਬਰ ਤੋਂ ਬਾਅਦ ਪੂਰਾ ਮਾਮਲਾ ਭੜਤ ਗਿਆ ਸੀ। ਇਸ ਘਟਨਾ ਤੋਂ ਬਾਅਦ ਹਿੰਸਾ ਕਾਫੀ ਭੜਕੀ ਗੀ ਸੀ। ਇੰਸਪੈਕਟਰ ਸੁਬੋਧ ਕੁਮਾਰ ਸਿੰਘ ਜਦੋਂ ਘਟਨਾ ਵਾਲੀ ਥਾਂ ਪਹੁੰਚੇ ਤਾਂ ਗੁੱਸੇ ਵਿੱਚ ਆਈ ਭੀੜ ਨੇ ਉਸ ਦਾ ਕਤਲ ਕਰ ਦਿੱਤਾ ਸੀ।
ਪੋਸਟਮਾਰਟਮ ਰਿਪੋਰਟ ਵਿੱਚ ਖੁਲਾਸਾ ਹੋਇਆ ਸੀ ਕਿ ਸੁਬੋਧ ਕੁਮਾਰ ਸਿੰਘ ਨੂੰ ਗੋਲ਼ੀ ਮਾਰਨ ਤੋਂ ਪਹਿਲਾਂ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਸੀ। ਪੋਸਟਮਾਰਟਮ ਰਿਪੋਰਟ ਵਿੱਚ ਦੱਸਿਆ ਗਿਆ ਸੀ ਕਿ ਇੰਸਪੈਕਟਰ ਦੇ ਸਿਰ ਵਿੱਚ ਗੋਲ਼ੀ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ। ਉੱਥੇ ਹੀ ਆਪਣੀ ਜਾਨ ਬਚਾਉਣ ਲਈ ਪੁਲਿਸ ਅਧਿਕਾਰੀ ਨੇ ਸੁਮਿਤ ਦਲਾਲ ਨੂੰ ਮਾਰ ਦਿੱਤਾ ਸੀ ਜਿਸ ਨੂੰ ਇਸ ਮਾਮਲੇ ਵਿੱਚ ਦੋਸ਼ੀ ਦੱਸਿਆ ਸੀ।