ਨਵੀਂ ਦਿੱਲੀ: ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। ਇਸੇ ਤਹਿਤ ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀ ਵੀ ਇਸ ਕਾਨੂੰਨ ਖ਼ਿਲਾਫ਼ ਜ਼ਬਰਦਸਤ ਵਿਰੋਧ ਕਰ ਰਹੇ ਹਨ।
ਐਤਵਾਰ ਨੂੰ ਇਸ ਦੇ ਵਿਰੋਧ ਵਿੱਚ ਵਿਦਿਆਰਥੀਆਂ ਵੱਲੋਂ ਇੱਕ ਮਾਰਚ ਦਾ ਆਯੋਜਨ ਕੀਤਾ ਗਿਆ ਅਤੇ ਦੇਰ ਸ਼ਾਮ ਇਹ ਪ੍ਰਦਰਸ਼ਨ ਨੇ ਹਿੰਸਕ ਰੂਪ ਲੈ ਲਿਆ ਜਦੋਂ ਵਿਰੋਧ ਕਰ ਰਹੇ ਵਿਦਿਆਰਥੀਆਂ ਨੇ 3 ਬੱਸਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਅੱਗ ਬਝਾਉਣ ਲਈ ਦਮਕਲ ਦੀਆਂ 4 ਗੱਡੀ ਘਟਨਾ ਸਥਾਨ 'ਤੇ ਪੁੱਜੀਆਂ।
ਜਾਮੀਆ ਦੇ ਵਿਦਿਆਰਥੀ ਪਿਛਲੇ 3 ਦਿਨਾਂ ਤੋਂ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਹਨ। ਵਿਦਿਆਰਥੀਆਂ ਦੇ ਨਾਲ ਵੱਡੀ ਗਿਣਤੀ ਵਿੱਚ ਆਮ ਲੋਕ ਵੀ ਸ਼ਾਮਲ ਹਨ।ਪ੍ਰਦਰਸ਼ਨਕਾਰੀਆਂ ਨੇ ਤਿੰਨ ਬੱਸਾਂ ਤੋਂ ਇਲਾਵਾ ਕੁਝ ਮੋਟਰਸਾਈਕਲਾਂ ਨੂੰ ਵੀ ਅੱਗ ਲਾ ਦਿੱਤੀ। ਅੱਗ ਬਝਾਉਣ ਆਏ ਫਾਇਰ ਬ੍ਰਗੇਡ ਦੇ ਅਮਲੇ ਉਪਰ ਵੀ ਹਮਲਾ ਕੀਤਾ ਗਿਆ। ਇਸ ਵਿੱਚ ਅੱਗ ਬੁਝਾਊ ਦਸਤੇ ਦੇ ਦੋ ਮੈਂਬਰ ਜ਼ਖ਼ਮੀ ਹੋ ਗਏ। ਪੁਲਿਸ ਨੇ ਵਿਦਿਆਰਥੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਦਾਗੇ। ਪੁਲਿਸ ਨੇ ਕਈ ਸੜਕਾਂ ਬੰਦ ਕਰ ਦਿੱਤੀਆਂ ਹਨ।
![ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨ](https://etvbharatimages.akamaized.net/etvbharat/prod-images/5382309_3.jpg)
![ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨ](https://etvbharatimages.akamaized.net/etvbharat/prod-images/5382309_1.jpg)
ਦੱਸਣਯੋਗ ਹੈ ਕਿ ਬੀਤੇ ਸ਼ੁੱਕਰਵਾਰ ਵੀ ਜਾਮੀਆ ਕੈਂਪਸ ਜੰਗ ਦਾ ਮੈਦਾਨ ਬਣ ਗਿਆ ਸੀ ਜਦ ਇਸ ਕਾਨੂੰਨ ਦੇ ਵਿਰੋਧ ਵਿੱਚ ਸੰਸਦ ਤੱਕ ਮਾਰਚ ਕਰ ਰਹੇ ਪ੍ਰਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਹਿੰਸਕ ਝੜਪ ਹੋ ਗਈ ਸੀ।