ਨਵੀਂ ਦਿੱਲੀ: ਪੰਜਾਬ ਵਿੱਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਤੇ ਉੱਥੇ ਹੀ ਚੋਣ ਪ੍ਰਚਾਰ ਵੀ ਜ਼ੋਰਾਂ-ਸ਼ੋਰਾਂ 'ਤੇ ਹੈ। ਇਸ ਤਹਿਤ ਕਾਂਗਰਸ ਵੱਲੋਂ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਇਹ ਸਾਰੇ ਸਟਾਰ ਪ੍ਰਚਾਰਕ ਫਗਵਾੜਾ, ਜਲਾਲਾਬਾਦ, ਦਾਖ਼ਾ ਅਤੇ ਮੁਕੇਰੀਆਂ ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਰੈਲੀਆਂ ਨੂੰ ਸੰਬੋਧਨ ਕਰਨ ਦੇ ਨਾਲ-ਨਾਲ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਸੰਭਾਲਣਗੇ। ਇਨ੍ਹਾਂ ਸਟਾਰ ਪ੍ਰਚਾਰਕਾਂ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਮੈਂਬਰ ਪਾਰਲੀਮੈਂਟ, ਕੈਬਨਿਟ ਮੰਤਰੀ ਤੇ ਵਿਧਾਇਕ ਵੀ ਸ਼ਾਮਲ ਹਨ।
ਕਾਂਗਰਸ ਦੇ ਜਨਰਲ ਸਕੱਤਰ ਮੋਤੀ ਲਾਲ ਵੋਹਰਾ ਦੇ ਦਸਤਖਤਾਂ ਹੇਠ ਜਾਰੀ ਕੀਤੀ ਸੂਚੀ 'ਚ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਅੰਬਿਕਾ ਸੋਨੀ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਕੇ.ਐੱਲ. ਸ਼ਰਮਾ, ਕੁਲਦੀਪ ਸਿੰਘ ਨਾਗਰਾ, ਗੁਰਕੀਰਤ ਸਿੰਘ ਕੋਟਲੀ, ਪ੍ਰਤਾਪ ਸਿੰਘ ਬਾਜਵਾ, ਸਮਸ਼ੇਰ ਸਿੰਘ ਦੂਲੋਂ, ਮਹਿੰਦਰ ਸਿੰਘ ਕੇ.ਪੀ., ਪ੍ਰਨੀਤ ਕੌਰ, ਮੁਨੀਸ਼ ਤਿਵਾੜੀ, ਲਾਲ ਸਿੰਘ, ਮਨਪ੍ਰੀਤ ਸਿੰਘ ਬਾਦਲ, ਰਜ਼ੀਆ ਸੁਲਤਾਨਾ, ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਾਜਿੰਦਰ ਬਾਜਵਾ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸੁਖਜਿੰਦਰ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਸਰਕਾਰੀਆ, ਰਾਣਾ ਗੁਰਮੀਤ ਸਿੰਘ ਸੋਢੀ, ਗੁਰਪ੍ਰੀਤ ਸਿੰਘ ਕਾਂਗੜ, ਵਿਜੈ ਇੰਦਰ ਸਿੰਗਲਾ, ਓਮ ਪ੍ਰਕਾਸ਼ ਸੋਨੀ, ਸ਼ਾਮ ਸੁੰਦਰ ਅਰੋੜ, ਬਲਬੀਰ ਸਿੰਘ ਸਿੱਧੂ, ਅਰੁਣਾ ਚੌਧਰੀ,ਚੌਧਰੀ ਸੰਤੋਖ ਸਿੰਘ, ਗੁਰਜੀਤ ਸਿੰਘ ਔਜਲਾ, ਰਵਨੀਤ ਸਿੰਘ ਬਿੱਟੂ, ਮੁੰਹਮਦ ਸਦੀਕ, ਡਾ. ਅਮਰ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਗਤ ਸਿੰਘ ਗਿਲਜੀਆ, ਕੁਸ਼ਲਦੀਪ ਸਿੰਘ ਢਿੱਲੋਂ, ਇੰਦਰਬੀਰ ਸਿੰਘ ਬੁਲਾਰੀਆ ਅਤੇ ਤਰਸੇਮ ਸਿੰਘ ਡੀ.ਸੀ. ਪ੍ਰਮੁੱਖ ਤੌਰ 'ਤੇ ਸ਼ਾਮਲ ਹਨ।