ਨਵੀਂ ਦਿੱਲੀ: ਨਾਗਰਿਕਤਾ ਕਾਨੂੰਨ 2019 ਦੇ ਵਿਰੁੱਧ ਅਲੀਗੜ੍ਹ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਇਸ ਦੇ ਨਾਲ ਹੀ ਲਗਦੇ ਆਗਰਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਈ ਸਖ਼ਤ ਕਦਮ ਚੁੱਕੇ ਹਨ। ਸ਼ਹਿਰ ਵਿੱਚ ਆਉਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ਰਾਰਤੀ ਤੱਤਾਂ ਤੇ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ।
ਜ਼ਿਲ੍ਹਾ ਅਧਿਕਾਰੀ ਐਨ.ਜੀ. ਰਵੀ ਸੀਨੀਅਰ ਪੁਲਿਸ ਅਧਿਕਾਰੀ (ਏਐਸਪੀ) ਬਬਲੁ ਕੁਮਾਰ, ਆਈਜੀ ਸਤੀਸ਼ ਗਣੇਸ਼ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਸ਼ਹਿਰ ਨੂੰ ਪੰਜ ਜ਼ੋਨ ਅਤੇ 15 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਇਸ ਸਭ ਦੀ ਨਿਗਰਾਨੀ ਸੀਨੀਅਰ ਅਧਿਕਾਰੀ ਨੂੰ ਦਿੱਤੀ ਗਈ ਹੈ।
ਅਧਿਕਾਰੀ ਨੇ ਦੱਸਿਆ ਕਿ ਲੋੜ ਪੈਣ ਤੇ ਇੰਟਰਨੈੱਟ ਸੇਵਾਵਾਂ ਨੂੰ ਵੀ ਬੰਦ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਕਿਹਾ ਅਫ਼ਵਾਹਾ ਫ਼ੈਲਾਉਣ ਤੋਂ ਰੋਕਣ ਲਈ ਪੁਲਿਸ ਸਾਇਬਰ ਸੈਲ ਨੇ ਸੋਸ਼ਲ ਮੀਡੀਆ ਪੋਸਟਾਂ 'ਤੇ ਨਜ਼ਰ ਰੱਖੀ ਹੋਈ ਹੈ।