ਨਵੀਂ ਦਿੱਲੀ: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਕਿਸੇ ਵੀ ਭਾਰਤੀ ਮੁਸਲਮਾਨ ਦੇ ਵਿਰੁੱਧ ਨਹੀਂ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਵਿੱਚ ਸਿਰਫ਼ ਤਿੰਨ ਗੁਆਂਢੀ ਦੇਸ਼ਾਂ ਦੇ ਧਾਰਮਿਕ ਤੌਰ 'ਤੇ ਸਤਾਏ ਗਏ ਘੱਟ ਗਿਣਤੀਆਂ ਨੂੰ ਨਾਗਰਿਕਤਾ ਦੇਣਾ ਹੈ।
ਸ਼ਾਂਤੀ ਦੀ ਅਪੀਲ ਕਰਦਿਆਂ ਗਡਕਰੀ ਨੇ ਕਿਹਾ, ‘ਮੈਂ ਆਪਣੇ ਮੁਸਲਿਮ ਭਰਾਵਾਂ ਨੂੰ ਅਪੀਲ ਕਰਦਾ ਹਾਂ, ਕਾਂਗਰਸ ਦੀ ਗ਼ਲਤ ਮੁਹਿੰਮ ਨੂੰ ਸਮਝੋ। ਉਹ ਸਿਰਫ਼ ਤੁਹਾਨੂੰ ਵੋਟ ਦੀ ਮਸ਼ੀਨ ਸਮਝਦੇ ਹਨ।'
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਤੋਂ ਬਾਅਦ ਦੇਸ਼ ਵਿੱਚ ਲਗਾਤਾਰ ਹਿੰਸਾ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ ਭਾਜਪਾ ਵਾਰ-ਵਾਰ ਦਾਅਵਾ ਕਰ ਰਹੀ ਹੈ ਕਿ CAA ਭਾਰਤ ਦੇ ਮੁਸਲਿਮ ਭਾਈਚਾਰੇ ਦੇ ਵਿਰੁੱਧ ਨਹੀਂ ਹੈ, ਪਰ ਗੜਬੜੀ ਰੁਕਣ ਦਾ ਨਾਮ ਨਹੀਂ ਲੈ ਰਹੀ।
ਇਹ ਵੀ ਪੜ੍ਹੋ: ਗੁਰਦੁਆਰਾ ਮੰਗੂ ਮੱਠ ਸਾਹਿਬ ਦੇ ਨਵ-ਨਿਰਮਾਣ ਲਈ ਲੋਕ ਇਨਸਾਫ਼ ਪਾਰਟੀ ਨੇ ਵਿੱਢਿਆ ਸੰਘਰਸ਼
ਦੱਸ ਦੇਈਏ ਕਿ ਨਾਗਰਿਕਤਾ ਸੋਧ ਕਾਨੂੰਨ ਬਾਰੇ ਲੋਕਾਂ ਨੂੰ ਯਕੀਨ ਦਿਵਾਉਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅਗਲੇ 10 ਦਿਨਾਂ ਲਈ ਵਿਸ਼ਾਲ ਪ੍ਰਚਾਰ ਕਰਨ ਦੀ ਯੋਜਨਾ ਬਣਾਈ ਹੈ। ਇਸ ਸਬੰਧ ਵਿਚ ਸ਼ਨੀਵਾਰ ਨੂੰ ਭਾਜਪਾ ਹੈੱਡਕੁਆਰਟਰ ਵਿਖੇ ਇੱਕ ਮੀਟਿੰਗ ਕੀਤੀ ਗਈ ਸੀ।