ਨਵੀਂ ਦਿੱਲੀ: ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਖ਼ਿਲਾਫ਼ ਨਾਗਰਿਕਤਾ ਸੋਧ ਐਕਟ ਵਿਰੁੱਧ ਲੋਕਾਂ ਨੂੰ ਭੜਕਾਉਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਉੱਤਰ ਪ੍ਰਦੇਸ਼ ਦੇ ਅਲੀਗੜ ਦੀ ਸੀਜੇਐਮ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ। ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਦਾ ਨਾਂਅ ਵੀ ਇਸ ਵਿੱਚ ਸ਼ਾਮਲ ਹੈ। ਇਸ ਨਾਲ ਹੀ ਇੱਕ ਟੀਵੀ ਚੈਨਲ ਦੇ ਐਕਰ ਦਾ ਨਾਂਅ ਵੀ ਸ਼ਿਕਾਇਤ ਵਿੱਚ ਸ਼ਾਮਲ ਹੈ।
ਸ਼ਿਕਾਇਤ ਦਾ ਨੋਟਿਸ ਲੈਂਦਿਆਂ ਅਦਾਲਤ ਨੇ 24 ਜਨਵਰੀ ਨੂੰ ਕੇਸ ਦੀ ਸੁਣਵਾਈ ਦੀ ਤਰੀਕ ਨਿਰਧਾਰਤ ਕੀਤੀ ਹੈ। ਇਹ ਸ਼ਿਕਾਇਤ ਪ੍ਰਦੀਪ ਗੁਪਤਾ ਨਾਂਅ ਦੇ ਵਕੀਲ ਨੇ ਕੀਤੀ ਸੀ। ਸ਼ਿਕਾਇਤ ਵਿੱਚ ਇਹ ਦੋਸ਼ ਲਾਇਆ ਗਿਆ ਹੈ ਕਿ ਇਨ੍ਹਾਂ ਨੇਤਾਵਾਂ ਅਤੇ ਪੱਤਰਕਾਰਾਂ ਨੇ ਸਿਟੀਜ਼ਨਸ਼ਿਪ ਸੋਧ ਐਕਟ ਵਿਰੁੱਧ ਕਈ ਇਤਰਾਜ਼ਯੋਗ ਅਤੇ ਭੜਕਾਉ ਬਿਆਨ ਦਿੱਤੇ ਹਨ।