ETV Bharat / bharat

'ਕੈਬਿਨੇਟ ਦੇ ਫ਼ੈਸਲੇ ਕਿਸਾਨਾਂ ਤੇ ਮਜ਼ਦੂਰਾਂ ਦੇ ਜੀਵਨ 'ਚ ਸਕਾਰਾਤਮਕ ਤਬਦੀਲੀਆਂ ਲਿਆਉਣਗੇ'

ਪੀਐਮ ਮੋਦੀ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਮੰਡਲ ਵੱਲੋਂ ਲਏ ਗਏ ਫ਼ੈਸਲਿਆਂ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀਆਂ ਆਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਫੈਸਲਿਆਂ ਨਾਲ ਕਿਸਾਨਾਂ, ਗਲੀ ਵਿਕਰੇਤਾਵਾਂ ਅਤੇ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਭਾਰੀ ਲਾਭ ਮਿਲੇਗਾ।

ਪੀਐਮ ਮੋਦੀ
ਪੀਐਮ ਮੋਦੀ
author img

By

Published : Jun 2, 2020, 3:48 AM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਮੰਡਲ ਦੁਆਰਾ ਸੋਮਵਾਰ ਨੂੰ ਲਏ ਗਏ ਫ਼ੈਸਲਿਆਂ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਜੀਵਨ ਵਿੱਚ ਸਕਾਰਾਤਮਕ ਤਬਦੀਲੀਆਂ ਆਉਣਗੀਆਂ।

  • MSME sector is of great importance for us. Decisions taken for the MSME sector in today’s Cabinet meet will draw investments, ensure ‘Ease of Doing Business’, and easier availability of capital. Many entrepreneurs will gain from the revised definition of MSMEs.

    — Narendra Modi (@narendramodi) June 1, 2020 " class="align-text-top noRightClick twitterSection" data=" ">

ਉਨ੍ਹਾਂ ਕਿਹਾ ਕਿ ਇਨ੍ਹਾਂ ਫੈਸਲਿਆਂ ਨਾਲ ਕਿਸਾਨਾਂ, ਗਲੀ ਵਿਕਰੇਤਾਵਾਂ ਅਤੇ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਭਾਰੀ ਲਾਭ ਮਿਲੇਗਾ।

ਪੀਐਮ ਮੋਦੀ ਨੇ ਹਿੰਦੀ ਅਤੇ ਅੰਗਰੇਜ਼ੀ ਵਿੱਚ ਟਵੀਟ ਦੀ ਲੜੀ ਵਿੱਚ ਕਿਹਾ, "ਸਵੈ-ਨਿਰਭਰ ਭਾਰਤ ਦੀ ਮੁਹਿੰਮ ਨੂੰ ਹੁਲਾਰਾ ਦੇਣ ਲਈ, ਅਸੀਂ ਨਾ ਸਿਰਫ ਐਮਐਸਐਮਈ ਦੀ ਪਰਿਭਾਸ਼ਾ ਨੂੰ ਬਦਲਿਆ ਹੈ, ਬਲਕਿ ਇਸ ਨੂੰ ਮੁੜ ਸੁਰਜੀਤ ਕਰਨ ਦੇ ਕਈ ਪ੍ਰਸਤਾਵਾਂ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਇਸ ਨਾਲ ਛੋਟੇ ਅਤੇ ਦਰਮਿਆਨੇ ਪੈਮਾਨੇ ਦੇ ਉਦਯੋਗਾਂ ਨੂੰ ਫਾਇਦਾ ਹੋਵੇਗਾ ਅਤੇ ਨਾਲ ਹੀ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣਗੇ।"

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸਟ੍ਰੀਟ ਵੈਂਡਰਜ਼ ਆਤਮ ਨਿਰਭਰ ਨਿਧੀ (ਪ੍ਰਧਾਨ ਮੰਤਰੀ ਸਵਨਿਧੀ) ਇੱਕ ਬਹੁਤ ਹੀ ਵਿਸ਼ੇਸ਼ ਯੋਜਨਾ ਹੈ।

  • PM Street Vendor's AtmaNirbhar Nidhi (PM SVANidhi) is a very special scheme. For the first time, our street vendors are a part of a livelihood programme. This scheme will ensure support for street vendors. It harnesses technology and emphasises on capacity building.

ਪੀਐਮ ਨੇ ਕਿਹਾ, "ਪਹਿਲੀ ਵਾਰ, ਸਾਡੇ ਸਟ੍ਰੀਟ ਵੈਂਡਰਜ਼ ਇੱਕ ਰੋਜ਼ੀ ਰੋਟੀ ਪ੍ਰੋਗਰਾਮ ਦਾ ਇੱਕ ਹਿੱਸਾ ਹਨ। ਇਹ ਸਕੀਮ ਇਨ੍ਹਾਂ ਵਿਕਰੇਤਾਵਾਂ ਲਈ ਸਹਾਇਤਾ ਨੂੰ ਯਕੀਨੀ ਬਣਾਏਗੀ। ਇਹ ਟੈਕਨੋਲੋਜੀ ਅਤੇ ਸਮਰੱਥਾ ਵਧਾਉਣ 'ਤੇ ਜ਼ੋਰ ਦਿੰਦੀ ਹੈ।

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, "ਸਾਡੀ ਸਰਕਾਰ ਨੇ ਮਿਹਨਤੀ ਕਿਸਾਨਾਂ ਨਾਲ ਘੱਟੋ-ਘੱਟ ਸਮਰਥਨ ਮੁੱਲ ਨੂੰ ਉਤਪਾਦਨ ਲਾਗਤ ਦੇ 1.5 ਗੁਣਾ ਦੇ ਪੱਧਰ 'ਤੇ ਤੈਅ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ।"

ਦੱਸਣਯੋਗ ਹੈ ਕਿ ਸੋਮਵਾਰ ਦੀ ਬੈਠਕ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਦੂਜੇ ਸਾਲ ਦੀ ਕੇਂਦਰੀ ਮੰਤਰੀ ਮੰਡਲ ਦੀ ਪਹਿਲੀ ਮੁਲਾਕਾਤ ਸੀ। ਕੇਂਦਰ ਸਰਕਾਰ ਨੇ 30 ਮਈ ਨੂੰ ਆਪਣਾ ਇੱਕ ਸਾਲ ਪੂਰਾ ਕੀਤਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.