ਨਵੀਂ ਦਿੱਲੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ ਉੱਤੇ ਹਨ। ਇਸ ਦੌਰਾਨ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਵਿੱਚ ਉਨ੍ਹਾਂ ਨਾਲ ਮੁਲਾਕਾਤ ਕਰ ਰਹੇ ਹਨ।
ਜਾਣਕਾਰੀ ਮੁਤਾਬਕ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਹਨ। ਮੁਲਾਕਾਤ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੂੰ ਲੈ ਕੇ ਚਰਚਾ ਹੋ ਸਕਦੀ ਹੈ, ਇਸ ਦੇ ਨਾਲ ਹੀ ਪੰਜਾਬ ਕੈਬਿਨੇਟ ਵਿੱਚ ਫੇਰਬਦਲ ਕਰਨ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਜਨਤਕ ਪੱਧਰ 'ਤੇ ਬਗਾਵਤ ਦਾ ਝੰਡਾ ਚੁੱਕਿਆ ਹੈ। ਸੂਬੇ ਦੇ ਸਾਰੇ ਮੰਤਰੀਆਂ ਨੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਕਾਂਗਰਸ ਦੀ ਲੀਡਰਸ਼ਿਪ ਤੋਂ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ।