ਨਵੀਂ ਦਿੱਲੀ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਕੈਪਟਨ ਨੇ ਖ਼ਜ਼ਾਨਾ ਮੰਤਰੀ ਤੋਂ ਪੰਜਾਬ ਸਿਰ ਚੜ੍ਹੇ 31 ਹਜ਼ਾਰ ਕਰੋੜ ਦੇ ਕਰਜ਼ੇ ਬਾਰੇ ਗੱਲਬਾਤ ਕਰਦਿਆਂ ਮੰਗ ਕੀਤੀ ਕਿ ਸੂਬੇ ਨੂੰ ਸਿਰ ਕਰਜ਼ੇ ਤੋਂ ਰਾਹਤ ਦਿੱਤੀ ਜਾਵੇ। ਨਾਲ ਹੀ ਉਨ੍ਹਾਂ ਵਿੱਤੀ ਮਦਦ ਲਈ ਵੀ ਕੇਂਦਰ ਨੂੰ ਗੁਹਾਰ ਲਗਾਈ।
ਉਧਰ, ਨਿਰਮਲਾ ਸੀਤਾਰਮਨ ਨੇ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖ਼ੇਤਰਾਂ ਲਈ ਵੀ ਸਪੈਸ਼ਲ ਪੈਕੇਜ ਦੀ ਪੁਰਾਣੀ ਮੰਗ ਨੂੰ ਦੁਹਰਾਇਆ ਹੈ।