ETV Bharat / bharat

ਸੋਨਭੱਦਰ ਗੋਲੀਕਾਂਡ: ਪ੍ਰਿਅੰਕਾ ਗਾਂਧੀ ਨੂੰ ਰੋਕਣ 'ਤੇ ਕੈਪਟਨ ਨੇ ਕੀਤੀ ਯੋਗੀ ਸਰਕਾਰ ਦੀ ਨਿਖੇਧੀ - priyanka gandhi

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਿਅੰਕਾ ਗਾਂਧੀ ਨੂੰ ਸੋਨਭੱਦਰ ਗੋਲੀਕਾਂਡ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਵਾਸਤੇ ਰੋਕ ਰਹੀ ਯੂਪੀ ਸਰਕਾਰ ਦੀ ਅਲੋਚਨਾ ਕੀਤੀ ਹੈ।

ਫ਼ੋਟੋ
author img

By

Published : Jul 20, 2019, 3:19 PM IST

ਚੰਡੀਗੜ੍ਹ: ਉੱਤਰ ਪ੍ਰਦੇਸ਼ ਦੇ ਸੋਨਭੱਦਰ ਗੋਲੀਕਾਂਡ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਅੜੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦਾ ਰਾਹ ਯੂਪੀ ਸਰਕਾਰ ਨੇ ਰੋਕਿਆ ਹੋਇਆ ਹੈ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਯੂਪੀ ਸਰਕਾਰ ਦੀ ਆਲੋਚਨਾ ਕੀਤੀ ਹੈ।

  • UP Government has stooped to new low in stifling democratic voice with arbitrary & repressive act of detaining @priyankagandhi. How can they stop her from performing her democratic duties? Urge @narendramodi govt to direct @myogiadityanath govt to revoke undemocratic order.

    — Capt.Amarinder Singh (@capt_amarinder) July 20, 2019 " class="align-text-top noRightClick twitterSection" data=" ">

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਨੂੰ ਪੀੜਤ ਪਰਿਵਾਰਾਂ ਨਾਲ ਮਿਲਣ ਲਈ ਰੋਕਣ ਦਾ ਭਾਜਪਾ ਨੂੰ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ 'ਚ ਦਖ਼ਲ ਦੇਣ ਲਈ ਕਿਹਾ ਹੈ। ਦੂਜੇ ਪਾਸੇ ਪ੍ਰਿਅੰਕਾ ਦੇ ਸਮਰਥਨ 'ਚ ਸੋਨਭੱਦਰ ਨਰਸੰਹਾਰ 'ਚ ਪੀੜਤਾਂ ਨੂੰ ਮਿਲਣ ਲਈ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਸਮੇਤ ਸੁਨੀਲ ਮੰਡਲ, ਅਬੀਰ ਰੰਜਨ ਬਿਸਵਾਸ ਤੇ ਉਮਾ ਸਰੇਨ ਵੀ ਵਾਰਾਨਸੀ ਏਅਰਪੋਰਟ ਪਹੁੰਚੇ ਪਰ ਉਨ੍ਹਾਂ ਨੂੰ ਏਅਰਪੋਰਟ 'ਤੇ ਹੀ ਹਿਰਾਸਤ 'ਚ ਲੈ ਲਿਆ ਗਿਆ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਸੋਨਭੱਦਰ ਜ਼ਿਲ੍ਹੇ ਵਿੱਚ ਜ਼ਮੀਨ ਵਿਵਾਦ ਨੂੰ ਲੈ ਕੇ ਹਿੰਸਾ ਹੋਈ ਸੀ, ਇਸ ਹਿੰਸਾ ਵਿੱਚ 10 ਲੋਕਾਂ ਦੀ ਮੌਤ ਅਤੇ 24 ਤੋਂ ਵੱਧ ਲੋਕ ਜ਼ਖ਼ਮੀ ਹੋਏ ਸਨ।

Intro:Body:

sajan

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.