ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵੈਬਸਾਈਟ, ਮੋਬਾਈਲ ਐਪ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਲਾਂਚ ਕੀਤੇ। ਇਹ ਵੈਬਸਾਈਟ, ਐਪ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਸਾਰੇ ਦਰਸ਼ਕਾਂ ਲਈ ਇੱਕ ਇੰਟਰਐਕਟਿਵ ਅਤੇ ਦਿਲਚਸਪ ਤਜ਼ੁਰਬਾ ਪ੍ਰਦਾਨ ਕਰਨ ਲਈ ਚਲਾਏ ਗਏ ਹਨ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਅਤੇ ਨਵੰਬਰ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮ ਨਾਲ ਸਬੰਧਤ ਜਾਣਕਾਰੀ ਦੇਣ ਦਾ ਇਰਾਦਾ ਰੱਖਦੇ ਹਨ।
ਇਹ ਵੀ ਪੜ੍ਹੋ: ਤਨਮਨਜੀਤ ਢੇਸੀ ਦਾ ਬ੍ਰਿਟੇਨ ਸੰਸਦ ਵਿੱਚ ਕਰਵਾਈ ਬੱਲੇ-ਬੱਲੇ, ਤਾੜੀਆਂ ਨਾਲ਼ ਗੂੰਜੀ ਸਾਂਸਦ
ਜਾਣਕਾਰੀ ਲਈ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੌਰੇ 'ਤੇ ਹਨ ਜਿੱਥੇ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕਰਕੇ ਰਾਸ਼ਟਰੀ ਅਤੇ ਰਾਜ ਦੀ ਸੁਰੱਖਿਆ ਦੇ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਲਈ ਅਤੇ ਇਸ ਤੋਂ ਇਲਾਵਾ ਇੱਕ ਸਿੱਖ ਲੜਕੀ ਨੂੰ ਇਸਲਾਮ ਵਿੱਚ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੇ ਮਾਮਲੇ ਨੂੰ ਪਾਕਿਸਤਾਨ ਨਾਲ ਗੱਲ ਚੁੱਕਣ ਦੀ ਅਪੀਲ ਕੀਤੀ ਗਈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੂੰ ਮਿਲ ਕੇ ਇਹ ਮੁੱਦਾ ਚੁੱਕਿਆ ਕਿ ਕੇਂਦਰ ਸਰਕਾਰ ਨੂੰ ਹੜ੍ਹਾਂ ਦੀ ਰੋਕਥਾਮ ਲਈ ਠੋਸ ਅਤੇ ਕਾਰਗਾਰ ਤਰੀਕਾ ਉਲੀਕਣਾ ਚਾਹੀਦਾ ਹੈ ਤਾਂ ਜੋ ਸੂਬੇ ਵਿੱਚ ਹੜ੍ਹਾਂ ਕਾਰਨ ਹੋਣ ਵਾਲੇ ਕਰੋੜਾਂ ਰੁਪਏ ਦੇ ਨੁਕਸਾਨ ਤੋਂ ਬਚਿਆ ਜਾ ਸਕੇ।