ਨਵੀਂ ਦਿੱਲੀ: ਐਤਵਾਰ ਸ਼ਾਮ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਹੋਈ ਹਿੰਸਾ ਵਿੱਚ ਜ਼ਖਮੀ ਹੋਈ ਜੇਐਨਯੂ ਸਟੂਡੈਂਟਸ ਯੂਨੀਅਨ ਦੀ ਪ੍ਰਧਾਨ ਆਈਸ਼ੀ ਘੋਸ਼ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਪ੍ਰਸ਼ਾਸਨ ਤੋਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦਿੱਲੀ ਪੁਲਿਸ ਨੇ ਦੋ ਐਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਵਿੱਚ ਜੇਐਨਯੂ ਦੇ 22 ਵਿਦਿਆਰਥੀ ਆਗੂਆਂ ਦੇ ਨਾਂਅ ਹਨ। ਐਫਆਈਆਰ ਵਿੱਚ ਜੇਐਨਯੂ ਸਟੂਡੈਂਟਸ ਯੂਨੀਅਨ ਦੀ ਪ੍ਰਧਾਨ ਆਈਸ਼ੀ ਘੋਸ਼ ਦਾ ਨਾਂਅ ਵੀ ਸ਼ਾਮਲ ਹੈ। ਪੁਲਿਸ ਜਲਦੀ ਹੀ ਇਨ੍ਹਾਂ ਵਿਦਿਆਰਥੀਆਂ ਨੂੰ ਪੁੱਛਗਿੱਛ ਲਈ ਬੁਲਾਵੇਗੀ।
ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵਿਦਿਆਰਥੀਆਂ ਨੇ ਜੇਐਨਯੂ ਕੈਂਪਸ ਵਿੱਚ ਹੰਗਾਮਾ ਖੜਾ ਕਰ ਦਿੱਤਾ। ਵਿਦਿਆਰਥੀਆਂ ਨੇ ਸਰਵਰ ਰੂਮ ਨੂੰ ਬੰਧਕ ਬਣਾਉਣ ਵਾਲੇ ਲੋਕਾਂ ਦੇ ਨਾਲ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਸੀ। ਜੇਐਨਯੂ ਪ੍ਰਸ਼ਾਸਨ ਨੇ ਹੰਗਾਮਾ ਕਰਨ ਵਾਲੇ ਇਨ੍ਹਾਂ 22 ਵਿਦਿਆਰਥੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।
ਪੁਲਿਸ ਸੂਤਰਾਂ ਮੁਤਾਬਕ ਹੋਸਟਲ ਵਿੱਚ ਲੜਾਈ ਦੌਰਾਨ ਜੇਐਨਯੂ ਪ੍ਰਸ਼ਾਸਨ ਨੇ ਪੁਲਿਸ ਨੂੰ ਇੱਕ ਪੱਤਰ ਲਿਖ ਕੇ ਕੈਂਪਸ ਵਿੱਚ ਹਿੰਸਾ ਅਤੇ ਕਾਨੂੰਨ ਵਿਵਸਥਾ ਨੂੰ ਕਾਬੂ ਕਰਨ ਦੀ ਬੇਨਤੀ ਕੀਤੀ ਸੀ। ਫਿਰ ਪੁਲਿਸ ਨੇ ਪੁਲਿਸ ਫੋਰਸ ਨੂੰ ਬੁਲਾਇਆ ਅਤੇ ਸਥਿਤੀ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ।