ETV Bharat / bharat

ਪਾਕਿ ਧਰਮ ਪਰਿਵਰਤਨ ਮਾਮਲਾ: 'ਕੁੜੀ ਵਾਪਸ ਨਹੀਂ ਮਿਲੀ, ਨਾ ਹੀ ਹੋਈ ਕੋਈ ਗ੍ਰਿਫ਼ਤਾਰੀ'

ਪਾਕਿਸਤਾਨ ਵਿੱਚ ਸਿੱਖ ਕੁੜੀ ਨੂੰ ਜਬਰੀ ਇਸਲਾਮ ਕਬੂਲ ਕਰਨ ਦੇ ਮਾਮਲੇ ਵਿੱਚ 8 ਮੁਲਜ਼ਮਾਂ ਦੇ ਗ੍ਰਿਫ਼ਤਾਰੀ ਦੀਆਂ ਰਿਪੋਰਟਾਂ ਨੂੰ ਝੂਠ ਦੱਸਦਿਆਂ ਪੀੜਤ ਲੜਕੀ ਦੇ ਪਰਿਵਾਰ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਸਾਰੀਆਂ ਰਿਪੋਰਟਾਂ ਗ਼ਲਤ ਦੱਸਿਆ ਜਾ ਰਹੀਆਂ ਹਨ।

ਫ਼ੋਟੋ
author img

By

Published : Aug 31, 2019, 2:09 PM IST

ਚੰਡੀਗੜ੍ਹ: ਪਾਕਿਸਤਾਨ ਵਿੱਚ ਸਿੱਖ ਕੁੜੀ ਨੂੰ ਜਬਰੀ ਇਸਲਾਮ ਕਬੂਲ ਕਰਵਾ ਕੇ ਨਿਕਾਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ 8 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਖ਼ਬਰ ਸਾਹਮਣੇ ਆਈ ਸੀ। ਪੀੜਤ ਪਰਿਵਾਰ ਨੇ ਇਨ੍ਹਾਂ ਰਿਪੋਰਟਾਂ ਨੂੰ ਗ਼ਲਤ ਦੱਸਿਆ ਹੈ। ਪੀੜਤ ਸਿੱਖ ਲੜਕੀ ਦੇ ਭਰਾ ਨੇ ਕਿਹਾ ਕਿ ਉਨ੍ਹਾਂ ਦੀ ਭੈਣ ਨੂੰ ਹੁਣ ਤਕ ਵਾਪਸ ਨਹੀਂ ਕੀਤਾ ਗਿਆ ਤੇ ਨਾ ਹੀ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

ਪੀੜਤ ਲੜਕੀ ਦੇ ਭਰਾ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ, ਆਰਮੀ ਚੀਫ਼ ਅਤੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਦਵਾਇਆ ਜਾਵੇ।

ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਪਾਕਿਸਤਾਨ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਹੋਈ ਸਿੱਖ ਕੁੜੀ ਨੂੰ ਜਬਰੀ ਇਸਲਾਮ ਕਬੂਲ ਕਰਵਾਉਣ ਦੇ ਮਾਮਲੇ ਵਿੱਚ ਪਾਕਿਸਤਾਨ ਸਰਕਾਰ ਨੇ ਜਾਂਚ ਦੇ ਹੁਕਮ ਜਾਰੀ ਕੀਤੇ ਸਨ। ਇਸ ਉੱਤੇ ਕਾਰਵਾਈ ਕਰਦਿਆ ਨਨਕਾਨਾ ਸਾਹਿਬ ਦੀ ਪੁਲਿਸ ਨੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਲੜਕੀ ਨੂੰ ਪਰਿਵਾਰ ਕੋਲ ਭੇਜ ਦਿੱਤਾ ਗਿਆ ਹੈ। ਹਾਲਾਂਕਿ ਪਰਿਵਾਰ ਇਨ੍ਹਾਂ ਰਿਪੋਰਟਾਂ ਨੂੰ ਗ਼ਲਤ ਦੱਸ ਰਿਹਾ ਹੈ। ਕੁੜੀ ਦੇ ਭਰਾ ਦਾ ਕਹਿਣਾ ਹੈ ਕਿ ਜੇ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੇ ਆਪ ਨੂੰ ਅੱਗ ਲਾ ਕੇ ਖੁਦਕੁਸ਼ੀ ਕਰ ਲਵੇਗਾ।

Sikh Girl Forced To Accept Islam in Pakistan Update
ਧੰਨਵਾਦ ਟਵਿੱਟਰ

ਇਹ ਵੀ ਪੜ੍ਹੋ: ਅੰਮ੍ਰਿਤਾ ਪ੍ਰੀਤਮ ਦਾ 100ਵਾਂ ਜਨਮਦਿਨ, ਗੂਗਲ ਨੇ ਡੂਡਲ ਰਾਹੀਂ ਕੀਤਾ ਯਾਦ

ਦੱਸਣਯੋਗ ਹੈ ਕਿ ਬੀਤੇ ਦਿਨੀਂ ਸ਼ੁਕਵਾਰ ਨੂੰ ਪਾਕਿਸਤਾਨ ਦੇ ਗੁਰਦੁਆਰਾ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਗਵਾਨ ਸਿੰਘ ਦੀ 19 ਸਾਲਾ ਸਿੱਖ ਕੁੜੀ ਦਾ ਜਬਰਨ ਧਰਮ-ਬਦਲੀ ਕਰ ਕੇ ਉਸ ਨਾਲ ਜਬਰਨ ਨਿਕਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਪਰਿਵਾਰ ਅਤੇ ਸਿੱਖ ਭਾਈਚਾਰੇ ਨੇ ਦੋਸ਼ ਲਾਏ ਹਨ ਕਿ ਮੁਸਲਿਮ ਨੌਜਵਾਨਾਂ ਨੇ ਬੰਦੂਕ ਦੀ ਨੋਕ 'ਤੇ ਸਿੱਖ ਕੁੜੀ ਦਾ ਜਬਰਨ ਧਰਮ ਪਰਿਵਰਤਨ ਕਰਵਾ ਕੇ ਉਸ ਨਾਲ ਨਿਕਾਹ ਕੀਤਾ ਹੈ। ਇਸ ਮਾਮਲੇ ਨੂੰ ਲੈ ਚੜ੍ਹਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਭਾਰਤ ਸਰਕਾਰ ਨੂੰ ਦਖ਼ਲ ਦੇਣ ਲਈ ਕਿਹਾ ਹੈ।

ਜਿਸ ਤੋਂ ਬਾਅਦ ਸਿੱਖ ਕੁੜੀ ਦਾ ਜਬਰਨ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਗੁੱਸਾ ਜ਼ਾਹਿਰ ਕੀਤਾ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸ ਘਟਨਾ ਪ੍ਰਤੀ ਫੌਰਨ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ, ਕੈਪਟਨ ਨੇ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਲਈ ਕਿਹਾ ਸੀ।

Intro:Body:

Rajwinder

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.