ਨਵੀਂ ਦਿੱਲੀ: ਇੱਕ ਪਾਸੇ ਡਾਕਟਰ ਅਤੇ ਨਰਸ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਨ ਵਿੱਚ ਲੱਗੇ ਹੋਏ ਹਨ। ਦੂਜੇ ਪਾਸੇ, ਕੋਰੋਨਾ ਵਾਇਰਸ ਦੀ ਲਾਗ ਦੇ ਫੈਲਣ ਤੋਂ ਰੋਕਣ ਲਈ ਨਿਜ਼ਾਮੂਦੀਨ ਮਰਕਜ਼ ਤੋਂ ਲਿਆਏ ਗਏ ਲੋਕ ਨਰਸਾਂ ਲਈ ਵੱਡੀ ਸਮੱਸਿਆ ਖੜ੍ਹੀ ਕਰ ਰਹੇ ਹਨ। ਗਾਜ਼ੀਆਬਾਦ ਵਿਖੇ ਐਮਐਮਜੀ ਹਸਪਤਾਲ ਵਿੱਚ ਦਾਖਲ ਜ਼ਮਾਤੀ ਮਰੀਜ਼ਾਂ ‘ਤੇ ਨਰਸਾਂ ਨਾਲ ਛੇੜਛਾੜ ਕਰਨ ਅਤੇ ਇਤਰਾਜਯੋਗ ਇਸ਼ਾਰੇ ਕਰਨ ਦੇ ਦੋਸ਼ ਲਗਾਏ ਗਏ ਹਨ।
ਹੋਵੇਗੀ ਸਖ਼ਤ ਕਾਰਵਾਈ
ਐਸਐਸਪੀ ਕਲਾਨਿਧੀ ਨੈਥਾਨੀ ਨੇ ਕਿਹਾ ਕਿ ਗਾਜ਼ੀਆਬਾਦ ਦੇ ਜ਼ਿਲ੍ਹਾ ਹਸਪਤਾਲ ਵਿੱਚ ਨਰਸਾਂ ਨਾਲ ਛੇੜਛਾੜ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਸਖਤ ਕਾਰਵਾਈ ਕੀਤੀ ਗਈ ਹੈ। ਐਸਐਸਪੀ ਨੇ ਕਿਹਾ ਕਿ ਛੇੜਛਾੜ ਅਤੇ ਹੋਰ ਧਾਰਾਵਾਂ ਤਹਿਤ ਜ਼ਮਾਤੀ ਮਰੀਜ਼ਾਂ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਐਸਐਸਸੀ ਦਾ ਕਹਿਣਾ ਹੈ ਕਿ ਇਹ ਮਾਮਲਾ ਬਹੁਤ ਗੰਭੀਰ ਹੈ। ਇਸ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ 2 ਵਿਅਕਤੀਆਂ ਦੀ ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ