ਨਵੀਂ ਦਿੱਲੀ: ਆਰਥਿਕ ਧੋਖਾਧੜੀ ਕਰਕੇ ਦੇਸ਼ ਛੱਡ ਕੇ ਭੱਜਣ ਵਾਲੇ 51 ਲੋਕਾਂ ਨੇ ਕੁੱਲ ਮਿਲਾ ਕੇ 17,900 ਕਰੋੜ ਦਾ ਚੂਨਾ ਲਾਇਆ ਹੈ। ਸਰਕਾਰ ਨੇ ਸੰਸਦ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਖਜ਼ਾਨਾ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਰਾਜ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਰਾਜ ਸਭਾ ਵਿੱਚ ਭਗੌੜੇ ਆਰਥਿਕ ਅਪਰਾਧੀਆਂ ਉੱਤੇ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ, "ਕੇਂਦਰੀ ਜਾਂਚ ਬਿਊਰੋ ਨੇ ਦੱਸਿਆ ਕਿ ਅੱਜ ਤੱਕ 66 ਮਾਮਲਿਆਂ ਵਿੱਚ 51 ਐਲਾਨੇ ਗਏ ਅਪਰਾਧੀ ਹੋਰ ਦੇਸ਼ਾਂ ਵਿੱਚ ਭੱਜ ਗਏ ਹਨ।"
ਅਨੁਰਾਗ ਠਾਕੁਰ ਨੇ ਕਿਹਾ ਕਿ ਸੀਬੀਆਈ ਨੇ ਰਿਪੋਰਟ ਦਿੱਤੀ ਹੈ ਕਿ ਇਨ੍ਹਾਂ ਮਾਮਲਿਆਂ ਵਿੱਚ ਦੋਸ਼ੀ ਵਿਅਕਤੀਆਂ ਵੱਲੋਂ ਦਿੱਤੀ ਗਈ ਲਗਭਗ 17,947.11 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ।