ਨਵੀਂ ਦਿੱਲੀ: ਉੱਤਰ ਪੱਛਮੀ ਦਿੱਲੀ ਵਿੱਚ ਬੀਤੇ ਦਿਨੀਂ ਹੋਈਆਂ ਹਿੰਸਕ ਘਟਨਾਵਾਂ ਦੇ ਚਲਦਿਆਂ ਸੀਬੀਐਸਸੀ ਵੱਲੋਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਸਨ। ਹੁਣ ਸੀਬੀਐਸਸੀ ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ।
ਅਪ੍ਰੈਲ 'ਚ ਸਮਾਪਤ ਹੋਵੇਗੀ ਪ੍ਰਿਖਿਆ
21 ਮਾਰਚ ਤੋਂ ਦਸਵੀਂ ਅਤੇ 31 ਮਾਰਚ ਤੋਂ 12ਵੀਂ ਦੀ ਪ੍ਰੀਖਿਆ ਦਾ ਮੁੜ ਆਯੋਜਨ ਕੀਤਾ ਜਾਵੇਗਾ। ਇਹ ਪ੍ਰੀਖਿਆ 14 ਅਪ੍ਰੈਲ ਤੱਕ ਸਮਾਰਤ ਹੋਵੇਗੀ। ਨਵੀਂ ਡੇਟਸ਼ੀਟ ਜਾਰੀ ਕਰਨ ਦੇ ਨਾਲ-ਨਾਲ ਬੋਰਡ ਨੇ ਇਹ ਵੀ ਕਿਹਾ ਹੈ ਕਿ 7 ਮਾਰਚ ਤੱਕ ਹੋਈਆਂ ਪ੍ਰੀਖਿਆਵਾਂ ਦੌਰਾਨ ਜੇ ਕੋਈ ਵਿਦਿਆਰਥੀ ਤਣਾਅ ਕਾਰਨ ਪ੍ਰੀਖਿਆ ਨਹੀਂ ਦੇ ਸਕਿਆ ਤਾਂ ਉਹ ਵੀ ਮੁੜ ਪ੍ਰੀਖਿਆ ਦੇ ਸਕੇਗਾ।
ਹਿੰਸਾ ਪ੍ਰਭਾਵਿਤ ਇਲਾਕਿਆਂ ਦੇ ਵਿਦਿਆਰਥੀ ਦੇ ਸਕਣਗੇ ਪ੍ਰੀਖਿਆ
ਸੀਬੀਐਸਸੀ ਨੇ ਸਾਫ਼ ਕੀਤਾ ਹੈ ਕਿ ਇਹ ਪ੍ਰੀਖਿਆ ਸਿਰਫ਼ ਉਹੀ ਵਿਦਿਆਰਥੀ ਦੇ ਸਕਣਗੇ ਜੋ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ ਰਹਿਣ ਕਾਰਨ ਪ੍ਰੀਖਿਆ ਨਹੀਂ ਦੇ ਸਕੇ ਜਾਂ ਜਿਨ੍ਹਾਂ ਦਾ ਪ੍ਰੀਖਿਆ ਕੇਂਦਰ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ ਸੀ। ਦੱਸਣਯੋਗ ਹੈ ਕਿ ਬੀਤੇ ਦਿਨੀਂ ਉੱਤਰ ਪੱਛਮੀ ਦਿੱਲੀ ਵਿੱਚ ਹੋਈਆਂ ਹਿੰਸਕ ਘਟਨਾਵਾਂ ਦੇ ਚਲਦਿਆਂ 26, 27, 28 ਅਤੇ 29 ਫਰਵਰੀ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਸਨ।