ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਪੱਤਰ ਲਿਖ ਸਾਰੇ ਸੂਬਿਆਂ ਨੂੰ ਕੋਵਿਡ-19 ਰੈਪਿਡ ਐਂਟੀਬਾਡੀ ਟੈਸਟ ਕਿੱਟਾਂ ਤੁਰੰਤ ਸਪਲਾਇਰਜ਼ ਨੂੰ ਵਾਪਸ ਕਰਨ ਲਿਆ ਕਿਹਾ ਹੈ। ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ਕਿੱਟਾਂ ਦਾ ਉਪਯੋਗ ਕਰਨ ਮਗਰੋਂ ਤਸੱਲੀਬਖਸ਼ ਨਤੀਜੇ ਨਹੀਂ ਸਾਹਮਣੇ ਆਏ।
ਇਸ ਤੋਂ ਪਹਿਲਾਂ ਕਈ ਸੂਬਿਆਂ ਨੇ ਸੰਕੇਤ ਦਿੱਤੇ ਸਨ ਕਿ ਕੋਵਿਡ-19 ਦੀ ਜਾਂਚ ਲਈ ਚੀਨ ਵਿੱਚ ਬਣੀਆਂ ਰੈਪਿਡ ਟੈਸਟ ਕਿੱਟਾਂ ਪੂਰੀ ਤਰ੍ਹਾਂ ਕਾਰਗਰ ਸਾਬਤ ਨਹੀਂ ਹੋ ਰਹੀਆਂ। ਇਸ ਤੋਂ ਬਾਅਦ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਨੇ ਅਗਲੇ ਕੱਝ ਦਿਨਾਂ ਤੱਕ ਇਸ ਦੇ ਉਪਯੋਗ 'ਤੇ ਰੋਕ ਲਗਾਉਣ ਲਈ ਕਿਹਾ ਸੀ।