ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ਨਿਚਰਵਾਰ ਦੇਰ ਰਾਤ 11 ਵਜੇ AIIMS ਵਿੱਚ ਭਰਤੀ ਕਰਵਾਇਆ ਗਿਆ ਹੈ। ਜਿਥੇ ਡਾਕਟਰਾਂ ਦੀ ਇੱਕ ਟੀਮ ਵੱਲੋਂ ਉਨ੍ਹਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਾਂਹ ਲੈਣ ਵਿੱਚ ਪ੍ਰੇਸ਼ਾਨੀ ਹੋਣ ਕਾਰਨ ਦੁਬਾਰਾ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸ਼ਾਹ ਨੂੰ ਗੰਭੀਰ ਪ੍ਰੇਸ਼ਾਨੀ ਨਹੀਂ ਹੈ। ਏਮਜ਼ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਰੋਜ਼ਾਨਾ ਚੈਕਅੱਪ ਦੇ ਸਿਲਿਸਲੇ ਵਿੱਚ ਉਨ੍ਹਾਂ ਨੂੰ ਭਰਤੀ ਕੀਤਾ ਗਿਆ ਹੈ।
ਪਿਛਲੇ ਮਹੀਨੇ ਵੀ ਹੋਏ ਸਨ ਭਰਤੀ
ਗ੍ਰਹਿ ਮੰਤਰੀ ਅਮਿਤ ਸ਼ਾਹ ਪਿਛਲੇ ਮਹੀਨੇ ਵੀ ਏਮਜ਼ ਵਿੱਚ ਭਰਤੀ ਹੋਏ ਸਨ। ਕੋਰੋਨਾ ਰਿਜ਼ਲਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਸਾਂਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਇਸ ਲਈ ਉਨ੍ਹਾਂ ਨੂੰ ਪਿਛਲੇ ਮਹੀਨੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। ਹੁਣ ਦਿਨ ਸਨਿਚਰਵਾਰ ਨੂੰ ਦੇਰ ਰਾਤ 11 ਵਜੇ ਅਮਿਤ ਸ਼ਾਹ ਨੂੰ ਫ਼ਿਰ ਤੋਂ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ।
2 ਅਗਸਤ ਨੂੰ ਹੋਏ ਸਨ ਕੋਰੋਨਾ ਸੰਕਰਮਿਤ
ਗੌਰਤਬਲ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ 2 ਅਗਸਤ ਨੂੰ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਗੁੜਗਾਉਂ ਦੇ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਪਰ ਦੁਬਾਰਾ 18 ਅਪ੍ਰੈਲ ਨੂੰ ਥਕਾਵਟ ਅਤੇ ਸਰੀਰ ਵਿੱਚ ਦਰਦ ਦੀ ਸ਼ਿਕਾਇਤ ਦੇ ਚੱਲਦਿਆਂ ਉਨ੍ਹਾਂ ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ।