ETV Bharat / bharat

ਕੰਗਨਾ ਰਣੌਤ ਨੂੰ ਮਿਲੀ 'ਵਾਈ' ਸ਼੍ਰੇਣੀ ਦੀ ਸੁਰੱਖਿਆ - ਕੰਗਨਾ ਰਣੌਤ ਨੂੰ ਮਿਲੀ ਵਾਈ ਸੁਰੱਖਿਆ

ਕੰਗਨਾ ਰਣੌਤ ਦੇ ਸ਼ਿਵ ਸੈਨਾ ਸਾਂਸਦ ਸੰਜੇ ਰਾਊਤ ਨਾਲ ਹੋਏ ਵਿਵਾਦ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਦਾਕਾਰਾ ਨੂੰ 'ਵਾਈ' ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਐਲਾਨ ਕੀਤਾ ਹੈ। ਰਣੌਤ ਨੂੰ ਕੇਂਦਰੀ ਆਰਮਡ ਪੁਲਿਸ ਫੋਰਸਿਜ਼ (ਸੀਏਪੀਐਫ) ਦੇ ਇੱਕ ਵਿਸ਼ੇਸ਼ ਸੁਰੱਖਿਆ ਵਿੰਗ ਦੁਆਰਾ 24 ਘੰਟੇ ਸੁਰੱਖਿਆ ਦਿੱਤੀ ਜਾਵੇਗੀ।

ਕੰਗਨਾ ਰਣੌਤ
ਕੰਗਨਾ ਰਣੌਤ
author img

By

Published : Sep 7, 2020, 3:19 PM IST

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਸ਼ਿਵ ਸੈਨਾ ਸਾਂਸਦ ਸੰਜੇ ਰਾਊਤ ਨਾਲ ਹੋਏ ਵਿਵਾਦ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਦਾਕਾਰਾ ਨੂੰ 'ਵਾਈ' ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਐਲਾਨ ਕੀਤਾ ਹੈ।

ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਆਪਣਾ ਨਾਂਅ ਗੁਪਤ ਰੱਖਣ ਦੀ ਬੇਨਤੀ ਕਰਦਿਆਂ ਨਿਊਜ਼ ਏਜੰਸੀ ਆਈਏਐਨਐਸ ਨੂੰ ਦੱਸਿਆ ਕਿ ਰਣੌਤ ਨੂੰ ਕੇਂਦਰੀ ਆਰਮਡ ਪੁਲਿਸ ਫੋਰਸਿਜ਼ (ਸੀਏਪੀਐਫ) ਦੇ ਇੱਕ ਵਿਸ਼ੇਸ਼ ਸੁਰੱਖਿਆ ਵਿੰਗ ਦੁਆਰਾ 24 ਘੰਟੇ ਸੁਰੱਖਿਆ ਦਿੱਤੀ ਜਾਵੇਗੀ।

ਹਾਲਾਂਕਿ, ਅਜੇ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਸੁਰੱਖਿਆ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੁਆਰਾ ਪ੍ਰਦਾਨ ਕੀਤੀ ਜਾਵੇਗੀ ਜਾਂ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਵੱਲੋਂ।

ਇੱਕ ਹੋਰ ਅਧਿਕਾਰੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ 9 ਸਤੰਬਰ ਨੂੰ ਰਣੌਤ ਦੇ ਮੁੰਬਈ ਪਹੁੰਚਦੇ ਹੀ ਉਸ ਨੂੰ 'ਵਾਈ' ਸ਼੍ਰੇਣੀ ਦੀ ਸੁਰੱਖਿਆ ਦਿੱਤੀ ਜਾਵੇਗੀ।

'ਵਾਈ' ਸ਼੍ਰੇਣੀ ਦੇ ਤਹਿਤ, ਜਿਸ ਵਿਅਕਤੀ ਨੂੰ ਸੁਰੱਖਿਆ ਦਿੱਤੀ ਜਾਂਦੀ ਹੈ, ਉਸ ਨਾਲ ਉਹ ਭਾਰਤ ਵਿੱਚ ਕਿਤੇ ਵੀ ਯਾਤਰਾ ਕਰਨ ਵੇਲੇ 3 ਸ਼ਿਫਟਾਂ ਵਿੱਚ ਇੱਕ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਨਾਲ ਹੁੰਦਾ ਹੈ, ਜਦੋਂ ਕਿ 5 ਸੁਰੱਖਿਆ ਕਰਮਚਾਰੀ ਘਰ ਵਿੱਚ ਸੁਰੱਖਿਆ ਪ੍ਰਦਾਨ ਕਰਦੇ ਹਨ। ਇਸ ਤਰ੍ਹਾਂ ਕੁੱਲ 8 ਕਮਾਂਡੋ ਰਾਣੌਤ ਨੂੰ 24 ਘੰਟੇ ਸੁਰੱਖਿਆ ਪ੍ਰਦਾਨ ਕਰਨਗੇ।

ਕੰਗਨਾ ਰਣੌਤ ਨੂੰ ਮਿਲੀ 'ਵਾਈ' ਸ਼੍ਰੇਣੀ ਦੀ ਸੁਰੱਖਿਆ

ਸੁਰੱਖਿਆ ਨੂੰ ਲੈ ਕੇ ਅਦਾਕਾਰਾ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਕਿਹਾ, “ਇਹ ਇਸ ਗੱਲ ਦਾ ਸਬੂਤ ਹੈ ਕਿ ਕੋਈ ਵੀ ਫਾਸੀਵਾਦੀ ਦੇਸ਼ ਭਗਤੀ ਦੀ ਆਵਾਜ਼ ਨੂੰ ਦਬਾ ਨਹੀਂ ਪਾਏਗਾ। ਮੈਂ ਅਮਿਤ ਸ਼ਾਹ ਜੀ ਦਾ ਧੰਨਵਾਦ ਕਰਦੀ ਹਾਂ, ਉਹ ਚਾਹੁੰਦੇ ਤਾਂ ਮੈਨੂੰ ਸਲਾਹ ਦੇ ਸਕਦੇ ਸੀ ਕਿ ਮੈਂ ਕੁੱਝ ਦਿਨ ਮੁੰਬਈ ਵਿੱਚ ਨਾ ਰਹਾਂ ਪਰ ਉਨ੍ਹਾਂ ਨੇ ਭਾਰਤ ਦੀ ਧੀ ਦੀਆਂ ਗੱਲਾਂ ਦਾ ਮਾਣ ਰੱਖਿਆ। ਸਾਡੇ ਸਵੈ-ਮਾਣ ਦੀ ਰੱਖਿਆ ਕੀਤੀ, ਜੈ ਹਿੰਦ।"

ਕੰਗਨਾ ਰਣੌਤ ਨੇ ਹਾਲ ਹੀ ਵਿੱਚ ਮੁੰਬਈ ਦੀ ਤੁਲਨਾ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਨਾਲ ਕੀਤੀ ਸੀ ਜਿਸ ਕਾਰਨ ਮਹਾਰਾਸ਼ਟਰ ਸਰਕਾਰ ਅਤੇ ਸ਼ਿਵ ਸੈਨਾ ਦੇ ਆਗੂਆਂ ਵਿੱਚ ਉਸ ਪ੍ਰਤੀ ਨਾਰਾਜ਼ਗੀ ਵਧ ਗਈ ਸੀ। ਸੰਜੇ ਰਾਊਤ ਨੇ ਕੰਗਨਾ ਨੂੰ ਮੁੰਬਈ ਨਾ ਪਰਤਣ ਦੀ ਗੱਲ ਆਖੀ ਸੀ।

ਬੀਤੇ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਘੋਸ਼ਣਾ ਕੀਤੀ ਸੀ ਕਿ ਸੂਬਾ ਸਰਕਾਰ 9 ਸਤੰਬਰ ਨੂੰ ਮੁੰਬਈ ਦੀ ਯਾਤਰਾ ਲਈ ਕੰਗਨਾ ਨੂੰ ਸੁਰੱਖਿਆ ਪ੍ਰਦਾਨ ਕਰੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.