ਲਖਨਊ: ਯੂਪੀ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਕਿਸਾਨਾਂ ਦਾ ਸਾਥ ਦਿੰਦੇ ਹੋਏ ਕਿਹਾ ਕਿ ਕੇਂਦਰ ਨੂੰ ਆਪਣੇ ਬਣਾਏ ਖੇਤੀ ਕਾਨੂੰਨਾਂ 'ਤੇ ਮੁੜ ਵਿਚਾਰ ਕਰਨ ਦੀ ਲੋੜ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਗੁੱਸੇ ਵਿੱਚ ਹਨ ਅਤੇ ਅੰਦੋਲਨ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦਾ ਘਿਰਾਓ ਕਰਨਾ ਸ਼ੁਰੂ ਕਰ ਦਿੱਤਾ ਤੇ ਦਿੱਲੀ-ਹਰਿਆਣਾ ਬਾਰਡਰ 'ਤੇ ਹਜ਼ਾਰਾਂ ਦੀ ਤਦਾਦ 'ਚ ਕਿਸਾਨ ਇੱਕਠੇ ਹੋਏ ਹਨ। ਉਹ ਖੇਤੀ ਕਾਨੂੰਨਾਂ ਨੂੰ ਲੈ ਕੇ ਨਾਰਾਜ਼ ਹਨ ਤੇ ਇਨ੍ਹਾਂ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਹਨ।
-
केन्द्र सरकार द्वारा कृषि से सम्बन्धित हाल में लागू किए गए तीन कानूनों को लेकर अपनी असहमति जताते हुए पूरे देश में किसान काफी आक्रोशित व आन्दोलित भी हैं। इसके मद्देनजर, किसानों की आम सहमति के बिना बनाए गए, इन कानूनों पर केन्द्र सरकार अगर पुनर्विचार कर ले तो बेहतर।
— Mayawati (@Mayawati) November 29, 2020 " class="align-text-top noRightClick twitterSection" data="
">केन्द्र सरकार द्वारा कृषि से सम्बन्धित हाल में लागू किए गए तीन कानूनों को लेकर अपनी असहमति जताते हुए पूरे देश में किसान काफी आक्रोशित व आन्दोलित भी हैं। इसके मद्देनजर, किसानों की आम सहमति के बिना बनाए गए, इन कानूनों पर केन्द्र सरकार अगर पुनर्विचार कर ले तो बेहतर।
— Mayawati (@Mayawati) November 29, 2020केन्द्र सरकार द्वारा कृषि से सम्बन्धित हाल में लागू किए गए तीन कानूनों को लेकर अपनी असहमति जताते हुए पूरे देश में किसान काफी आक्रोशित व आन्दोलित भी हैं। इसके मद्देनजर, किसानों की आम सहमति के बिना बनाए गए, इन कानूनों पर केन्द्र सरकार अगर पुनर्विचार कर ले तो बेहतर।
— Mayawati (@Mayawati) November 29, 2020
ਮਾਇਆਵਤੀ ਦਾ ਟਵੀਟ
ਮਾਇਆਵਤੀ ਨੇ ਟਵੀਟ ਕਰ ਕਿਸਾਨਾਂ ਦਾ ਸਮੱਰਥਨ ਕੀਤਾ ਅਤੇ ਕਿਹਾ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਬਣਾਏ ਕਾਨੂੰਨਾਂ ਉੱਤੇ ਕੇਂਦਰ ਸਰਕਾਰ ਮੁੜ ਵਿਚਾਰ ਕਰੇ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਿੱਚ ਗੁੱਸਾ ਹੈ ਅਤੇ ਅੰਦੋਲਨ ਕਰ ਰਹੇ ਹਨ।
ਹੋਰਨਾਂ ਪਾਰਟੀਆਂ ਦਾ ਕਿਸਾਨਾਂ ਨੂੰ ਸਮੱਰਥਨ
ਬਸਪਾ ਮੁਖੀ ਤੋਂ ਇਲਾਵਾ ਹੋਰ ਵੀ ਰਾਜਨੀਤਿਕ ਪਾਰਟੀਆਂ ਕਿਸਾਨਾਂ ਦੇ ਹੱਕ ਵਿੱਚ ਨਿਤਰੀਆਂ ਹਨ। ਬਸਪਾ ਅਤੇ ਕਾਂਗਰਸ ਸਣੇ ਆਪ ਵੀ ਕਿਸਾਨਾਂ ਦਾ ਸਾਥ ਦੇ ਰਹੀ ਹੈ ਅਤੇ ਕੇਂਦਰ ਨੂੰ ਇਨ੍ਹਾਂ ਕਾਨੂੰਨਾਂ 'ਤੇ ਮੁੜ ਵਿਚਾਰਨ ਲਈ ਕਿਹਾ ਜਾ ਰਿਹਾ ਹੈ।